ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਸੇਵਾਮੁਕਤ ਪੁਲੀਸ ਮੁਲਾਜ਼ਮਾਂ ਨੇ ਮੋਰਚਾ ਸੰਭਾਲਿਆ

Posted On April - 9 - 2020

ਨਾਕੇ ਦੌਰਾਨ ਡਿਊਟੀ ਦੇ ਰਹੇ ਸੇਵਾਮੁਕਤ ਪੁਲੀਸ ਮੁਲਾਜ਼ਮ। -ਫੋਟੋ: ਚਾਨਾ

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 8 ਅਪਰੈਲ
ਪੰਜਾਬ ਪੁਲੀਸ ਦੇ ਜਵਾਨਾਂ ਦੇ ਨਾਲ-ਨਾਲ ਕਰਫਿਊ ਦੌਰਾਨ ਡਿਊਟੀ ਨਿਭਾਉਣ ਲਈ ਸੇਵਾਮੁਕਤ ਪੁਲੀਸ ਮੁਲਾਜ਼ਮਾਂ ਨੇ ਵੀ ਮੋਰਚਾ ਸੰਭਾਲ ਲਿਆ ਹੈ। ਅੱਜ ਵੱਖ-ਵੱਖ ਪੁਲੀਸ ਨਾਕਿਆਂ ’ਤੇ ਦਰਜਨਾਂ ਸੇਵਾਮੁਕਤ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ। ਇਨ੍ਹਾਂ ਮੁਲਾਜ਼ਮਾਂ ਦੀ ਅਗਵਾਈ ਕਰ ਰਹੇ ਸੁਖਦੇਵ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਜੇ ਕਿਸੇ ਮੁਲਾਜ਼ਮ ਨੇ ਆਪਣੀ ਜ਼ਿੰਦਗ਼ੀ ’ਚ ਇੱਕ ਵਾਰ ਵਰਦੀ ਪਾ ਲਈ ਤਾਂ ਫਿਰ ਉਹ ਵੈਂਟੀਲੇਟਰ ’ਤੇ ਪਿਆ ਵੀ ਆਪਣੇ ਪਿੰਡ, ਇਲਾਕੇ, ਤਹਿਸੀਲ, ਜ਼ਿਲ੍ਹਾ, ਸੂਬਾ ਤੇ ਦੇਸ਼ ਵਾਸੀਆਂ ਦਾ ਭਲਾ ਲੋਚਦਾ ਹੋਇਆ ਹਰ ਸਮੇਂ ਡਿਊਟੀ ਨਿਭਾਉਣ ਲਈ ਤਿਆਰ ਰਹਿੰਦਾ ਹੈ। ਇਸ ਸਬੰਧੀ ਜ਼ਿਲ੍ਹਾ ਰੂਪਨਗਰ ਦੇ ਪੁਲੀਸ ਮੁਖੀ ਸਵੱਪਨ ਸ਼ਰਮਾ ਨੇ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਸਟੇਸ਼ਨ ਵਿਚ ਸਮੂਹ ਸੇਵਾਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਪ੍ਰੇਰਿਤ ਕੀਤਾ ਤੇ ਇਕੱਤਰ ਹੋਏ ਸੇਵਾਮੁਕਤ ਮੁਲਾਜ਼ਮਾਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ।

 


Comments Off on ਸੇਵਾਮੁਕਤ ਪੁਲੀਸ ਮੁਲਾਜ਼ਮਾਂ ਨੇ ਮੋਰਚਾ ਸੰਭਾਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.