ਜਲੰਧਰ: ਪਾਸਪੋਰਟ ਸੇਵਾ ਕੇਂਦਰ ਵਿੱਚ ਕੰਮ ਮੁੜ ਸ਼ੁਰੂ !    ਲੌਕਡਾਊਨ ਫੇਲ੍ਹ, ਸਰਕਾਰ ਅਗਲੀ ਰਣਨੀਤੀ ਦੱਸੇ: ਰਾਹੁਲ !    ਕੋਵਿਡ-19 ਦੇ ਸਮੁਦਾਇਕ ਫੈਲਾਅ ਦੀ ਜਾਂਚ ਲਈ ਹੋਵੇਗਾ ਦਸ ਸ਼ਹਿਰਾਂ ’ਚ ਸਰਵੇਖਣ !    ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦਾ ਅੰਕੜਾ 278 ਤੱਕ ਪੁੱਜਾ !    ਦੇਸ਼ ’ਚ ਕਰੋਨਾ ਦੇ 6535 ਨਵੇਂ ਮਰੀਜ਼; ਕੁੱਲ ਕੇਸ 145380 !    ਕਾਰ ਦਰੱਖਤ ਨਾਲ ਟਰਕਾਈ, ਨੌਜਵਾਨ ਦੀ ਮੌਤ, ਪਤਨੀ ਤੇ ਬੱਚੇ ਜ਼ਖ਼ਮੀ !    ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    

ਹਰਿਆਣਾ ਦੇ ਪੀਟੀਆਈਜ਼ ਨੂੰ ਨਹੀਂ ਮਿਲੀ ਰਾਹਤ

Posted On April - 9 - 2020

ਨਵੀਂ ਦਿੱਲੀ, 8 ਅਪਰੈਲ
ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਹਰਿਆਣਾ ਦੇ ਸਕੂਲਾਂ ਵਿੱਚ ਸਾਲ 2010 ਵਿੱਚ ਭਰਤੀ ਕੀਤੇ 1983 ਸਰੀਰਕ ਸਿਖਲਾਈ ਇੰਸਟਰੱਕਟਰਾਂ (ਪੀਟੀਆਈਜ਼) ਦੀ ਨਿਯੁਕਤੀ ਰੱਦ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਸੂਬਾਈ ਸਟਾਫ਼ ਸਿਲੈਕਸ਼ਨ ਕਮਿਸ਼ਨ (ਐੱਸਐੱਸਐੱਸਸੀ) ਨੂੰ ਨਵੇਂ ਸਿਰੇ ਤੋਂ ਭਰਤੀ ਅਮਲ ਸ਼ੁਰੂ ਕਰਨ ਦੀ ਤਾਕੀਦ ਕੀਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਇਸ ਪੂਰੇ ਅਮਲ ਨੂੰ ਲੌਕਡਾਊਨ ਖ਼ਤਮ ਕੀਤੇ ਜਾਣ ਦੇ ਪੰਜ ਮਹੀਨਿਆਂ ਅੰਦਰ ਮੁਕੰਮਲ ਕੀਤਾ ਜਾਵੇ। ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰ ਰਹੇ ਜਸਟਿਸ ਅਸ਼ੋਕ ਭੂਸ਼ਨ ਤੇ ਨਵੀਨ ਸਿਨਹਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਹਾਈ ਕੋਰਟ ਦੇ ਇਕਹਿਰੇ ਤੇ ਡਿਵੀਜ਼ਨ ਬੈਂਚਾਂ ਵੱਲੋਂ ਸੁਣਾਏ ਫੈਸਲਿਆਂ ਨੂੰ ਬਰਕਰਾਰ ਰੱਖਦਿਆਂ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਹੈ। ਫੈਸਲੇ ਮੁਤਾਬਕ ਭਰਤੀ ਦੌਰਾਨ ਚੁਣੇ ਗਏ ਉਮੀਦਵਾਰਾਂ ਤੇ ਇੰਸਟ੍ਰਕਟਰ ਦੇ ਅਹੁਦੇ ’ਤੇ ਕੰਮ ਕਰਨ ਵਾਲਿਆਂ ਨੂੰ ਤਨਖਾਹਾਂ ਮੋੜਨ ਤੇ ਸੇਵਾਂ ਦੌਰਾਨ ਲਏ 84 ਲਾਭਾਂ ਨੂੰ ਵਾਪਸ ਕਰਨ ਲਈ ਨਹੀਂ ਕਿਹਾ ਜਾਵੇਗਾ।
-ਪੀਟੀਆਈ


Comments Off on ਹਰਿਆਣਾ ਦੇ ਪੀਟੀਆਈਜ਼ ਨੂੰ ਨਹੀਂ ਮਿਲੀ ਰਾਹਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.