ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਹਸਪਤਾਲ ਵਿਚ ਜ਼ੇਰੇ ਇਲਾਜ ਕਰੋਨਾ ਦੇ ਸ਼ੱਕੀ ਮਰੀਜ਼ ਦੀ ਮੌਤ

Posted On April - 7 - 2020

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਅਪਰੈਲ
ਇੱਥੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕੀਤੇ ਗਏ ਕਰੋਨਾ ਦੇ ਸ਼ੱਕੀ ਮਰੀਜ਼ ਦੀ ਅੱਜ ਮੌਤ ਹੋ ਗਈ ਹੈ। ਉਸ ਦੀ ਸ਼ਨਾਖ਼ਤ ਜਸਵਿੰਦਰ ਸਿੰਘ (65) ਵਜੋਂ ਹੋਈ ਹੈ। ਉਹ ਨਗਰ ਨਿਗਮ ਦਾ ਸਾਬਕਾ ਸੁਪਰਡੈਂਟ ਇੰਜਨੀਅਰ ਸੀ ਤੇ ਸਥਾਨਕ ਚਾਟੀਵਿੰਡ ਗੇਟ ਇਲਾਕੇ ਨਾਲ ਸਬੰਧਤ ਹੈ। ਉਸ ਦੇ ਮੁੱਢਲੇ ਜਾਂਚ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਦੂਜੇ ਟੈਸਟ ਦੀ ਰਿਪੋਰਟ ਆਉਣੀ ਬਾਕੀ ਹੈ। ਇਸ ਤੋਂ ਪਹਿਲਾਂ ਉਹ 28 ਮਾਰਚ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖ਼ਲ ਹੋਇਆ ਸੀ, ਜਿੱਥੇ ਜਾਂਚ ਦੌਰਾਨ ਉਸ ਨੂੰ ਨਿਮੋਨੀਆ ਪੀੜਤ ਦੱਸਿਆ ਗਿਆ ਸੀ। ਉਸ ਦੀ ਸਿਹਤ ਵਿਚ ਸੁਧਾਰ ਨਾ ਹੋਣ ਕਾਰਨ ਉਸ ਦਾ ਕੋਵਿਡ-19 ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ। ਹੁਣ ਉਸ ਨੂੰ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਸ ਦੀ ਕਰੋਨਾ ਸਬੰਧੀ ਮੁਢਲੀ ਰਿਪੋਰਟ ਪਾਜ਼ੇਟਿਵ ਆਈ ਸੀ। ਉਸ ਦੇ ਦੂਜੇ ਟੈਸਟ ਦੀ ਰਿਪੋਰਟ ਫਿਲਹਾਲ ਆਉਣੀ ਬਾਕੀ ਸੀ ਕਿ ਇਸ ਤੋਂ ਪਹਿਲਾਂ ਹੀ ਅੱਜ ਉਸ ਦੀ ਮੌਤ ਹੋ ਗਈ। ਇੱਥੇ ਦੱਸਣਯੋਗ ਹੈ ਕਿ ਬੀਤੇ ਦਿਨ ਇੱਥੇ ਸਰਕਾਰੀ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਜ਼ਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਦੀ ਕਰੋਨਾ ਪੀੜਤ ਔਰਤ ਰਾਜ ਰਾਣੀ ਦੀ ਮੌਤ ਹੋ ਗਈ ਸੀ।
ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਅੱਠ ਜੀਆਂ ਨੂੰ ਸਿਹਤ ਵਿਭਾਗ ਨੇ ਇੱਥੇ ਇਕਾਂਤਵਾਸ ਵਾਰਡ ਵਿਚ ਰੱਖਿਆ ਹੈ ਅਤੇ ਉਨ੍ਹਾਂ ਦੇ ਨਮੂਨੇ ਜਾਂਚ ਵਾਸਤੇ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ ਦੀ ਮੌਤ ਮਗਰੋਂ ਸਬੰਧਤ ਇਲਾਕੇ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਉਸ ਦੇ ਘਰ ਅਤੇ ਇਲਾਕੇ ਨੂੰ ਸੈਨੇਟਾਈਜ਼ ਵੀ ਕੀਤਾ ਗਿਆ ਹੈ।


Comments Off on ਹਸਪਤਾਲ ਵਿਚ ਜ਼ੇਰੇ ਇਲਾਜ ਕਰੋਨਾ ਦੇ ਸ਼ੱਕੀ ਮਰੀਜ਼ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.