ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਹੰਸ ਰਾਜ ਹੰਸ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਬਾਰੇ ਜਾਂਚ ਦੀ ਮੰਗ

Posted On April - 7 - 2020

ਪਾਲ ਸਿੰਘ ਨੌਲੀ
ਜਲੰਧਰ, 6 ਅਪਰੈਲ
ਦਿੱਲੀ ਤੋਂ ਸੰਸਦ ਮੈਂਬਰ ਤੇ ਸੂਫ਼ੀ ਗਾਇਕ ਪਦਮਸ੍ਰੀ ਹੰਸ ਰਾਜ ਹੰਸ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਕਰੋਨਾਵਾਇਰਸ ਕਾਰਨ ਹੋਈ ਮੌਤ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਭਾਈ ਨਿਰਮਲ ਸਿੰਘ ਖਾਲਸਾ ਕਲਾਸੀਕਲ ਸੰਗੀਤ ਵਿੱਚ ਵੱਡੀ ਮੁਹਾਰਤ ਰੱਖਦੇ ਸਨ। ਭਾਰਤ ਸਰਕਾਰ ਨੇ ਉਨ੍ਹਾਂ ਦੇ ਇਨ੍ਹਾਂ ਗੁਣਾਂ ਕਾਰਨ ਹੀ ਪਦਮਸ੍ਰੀ ਵਰਗੇ ਮਾਣਮੱਤੇ ਸਨਮਾਨ ਨਾਲ ਨਿਵਾਜਿਆ ਸੀ। ਉਨ੍ਹਾਂ ਦੇ ਇਲਾਜ ਵਿੱਚ ਵਰਤੀ ਗਈ ਕੋਤਾਹੀ ਨੂੰ ਸਾਹਮਣੇ ਲਿਆਂਦਾ ਜਾਵੇ। ਹੰਸ ਰਾਜ ਹੰਸ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸੋਸ਼ਲ ਮੀਡੀਆ ਵਿੱਚ ਉਨ੍ਹਾਂ ਦੀ ਵਾਇਰਲ ਹੋਈ ਆਡੀਓ ਤੋਂ ਸਾਫ਼ ਪਤਾ ਚੱਲਦਾ ਹੈ ਕਿ ਕਿੰਨਾ ਸਮਾਂ ਕੋਈ ਵੀ ਸੀਨੀਅਰ ਡਾਕਟਰ ਭਾਈ ਨਿਰਮਲ ਸਿੰਘ ਖਾਲਸਾ ਨੂੰ ਦੇਖਣ ਤੱਕ ਨਹੀਂ ਗਿਆ।
ਹੰਸ ਰਾਜ ਹੰਸ ਨੇ ਕਿਹਾ ਕਿ ਵੇਰਕਾ ਪਿੰਡ ਵਿੱਚ ਭਾਈ ਨਿਰਮਲ ਸਿੰਘ ਖਾਲਸਾ ਦਾ ਸਸਕਾਰ ਨਹੀਂ ਹੋਣ ਦਿੱਤਾ। ਇਹ ਹੋਰ ਵੀ ਮੰਦਭਾਗੀ ਗੱਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਦੀ ਕਦੇ ਇਹ ਤਹਿਜ਼ੀਬ ਨਹੀਂ ਰਹੀ ਕਿ ਉਹ ਆਖਰੀ ਰਸਮਾਂ ਵਜੋਂ ਸਸਕਾਰ ਹੀ ਨਾ ਕਰਨ ਦੇਣ। ਸ਼ਮਸ਼ਾਨਘਾਟ ਨੂੰ ਜਿੰਦਰਾ ਮਾਰ ਦੇਣਾ ਸਮੁੱਚੇ ਪੰਜਾਬ ਨੂੰ ਸ਼ਰਮਸ਼ਾਰ ਕਰਨ ਵਾਲੀ ਗੱਲ ਹੈ।

 


Comments Off on ਹੰਸ ਰਾਜ ਹੰਸ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਬਾਰੇ ਜਾਂਚ ਦੀ ਮੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.