ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਅਗਲੇ ਕਦਮ ਕੋਵਿਡ-19 ਦੀ ਸਥਿਤੀ ’ਤੇ ਨਿਰਭਰ: ਸੀਤਾਰਮਨ

Posted On May - 23 - 2020

ਨਵੀਂ ਦਿੱਲੀ, 23 ਮਈ
ਆਰਬੀਆਈ ਵੱਲੋਂ ਬੀਤੇ ਦਿਨ ਕੀਤੇ ਗਏ ਐਲਾਨ ਤੋਂ ਬਾਅਦ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਆਰਥਿਕਤਾ ਨੂੰ ਸਥਿਰ ਕਰਨ ਲਈ ਭਵਿੱਖ ’ਚ ਚੁੱਕੇ ਜਾਣ ਵਾਲੇ ਕਦਮ ਇਸ ਗੱਲ ’ਤੇ ਨਿਰਭਰ ਕਰਦੇ ਹਨ ਕਿ ਕੋਵਿਡ-19 ਮਹਾਮਾਰੀ ਦੀ ਸਥਿਤੀ ਕੀ ਹੁੰਦੀ ਹੈ। ਸੀਤਾਰਾਮਨ ਨੇ ਕਿਹਾ ਕਿ ਇਸ ਸਮੇਂ ਆਰਥਿਕ ਵਿਕਾਸ ਦਾ ਅਨੁਮਾਨ ਲਾਉਣਾ ਮੁਸ਼ਕਲ ਹੈ ਕਿ ਕਿਉਂਕਿ ਕੋਈ ਨਹੀਂ ਜਾਣਦਾ ਕਿ ਮਹਾਮਾਰੀ ਦੀ ਸਥਿਤੀ ਕੀ ਰਹੇਗੀ। ਉਨ੍ਹਾਂ ਕਿਹਾ ਕਿ ਜੋ ਐਲਾਨ ਕੀਤੇ ਗਏ ਹਨ ਉਨ੍ਹਾਂ ’ਤੇ ਅਮਲ ਕਰਨਾ ਯਕੀਨੀ ਬਣਾਇਆ ਜਾਵੇਗਾ।

ਸਰਕਾਰ ਲੋਕਾਂ ਨੂੰ ਟੈਕਸਾਂ ਤੋਂ ਰਾਹਤ ਦੇਵੇ: ਚਿਦੰਬਰਮ
ਨਵੀਂ ਦਿੱਲੀ: ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਅੱਜ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਕਿਹਾ ਕਿ ਉਹ ਸਰਕਾਰ ਨੂੰ ਸਿੱਧਾ ਕਹਿਣ ਕਿ ਜੇਕਰ ਉਸ ਨੂੰ ਲੱਗਦਾ ਹੈ ਕਿ ਮੰਗ ਘੱਟ ਰਹੀ ਹੈ ਤੇ ਜੀਡੀਪੀ ਦੇ ਨਕਾਰਾਤਮਕ ਦਰ ਤੱਕ ਜਾਣ ਦਾ ਖਦਸ਼ਾ ਹੈ ਤਾਂ ਉਹ ਆਪਣੀ ਜ਼ਿੰਮੇਵਾਰੀ ਨਿਭਾਵੇ ਤੇ ਲੋਕਾਂ ਨੂੰ ਟੈਕਸਾਂ ਤੋਂ ਸਿੱਧੀ ਰਾਹਤ ਦੇਵੇ। ਉਨ੍ਹਾਂ ਸਵਾਲ ਕੀਤਾ ਕਿ ਆਰਬੀਆਈ ਦੇ ਗਵਰਨਰ ਵੱਲੋਂ ਪ੍ਰਗਟਾਏ ਗਏ ਖਦਸ਼ੇ ਤੋਂ ਬਾਅਦ ਵੀ ਕੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਨੂੰ ਵਿੱਤੀ ਪੈਕੇਜ ਲਈ ਆਪਣੀ ਪਿੱਠ ਥਾਪੜਨੀ ਚਾਹੀਦੀ ਹੈ। -ਪੀਟੀਆਈ


Comments Off on ਅਗਲੇ ਕਦਮ ਕੋਵਿਡ-19 ਦੀ ਸਥਿਤੀ ’ਤੇ ਨਿਰਭਰ: ਸੀਤਾਰਮਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.