ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਨਾਜਾਇਜ਼ ਸ਼ਰਾਬ ਫ਼ੈਕਟਰੀ: ਮਦਨ ਲਾਲ ਜਲਾਲਪੁਰ ਨੂੰ ਗ੍ਰਿਫਤਾਰ ਕੀਤਾ ਜਾਵੇ: ਚੰਦੂਮਾਜਰਾ

Posted On May - 23 - 2020

ਸਰਬਜੀਤ ਸਿੰਘ ਭੰਗੂ
ਸਨੌਰ (ਪਟਿਆਲਾ), 23 ਮਈ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸੀ ਵਿਧਾਇਕ ਠੇਕੇਦਾਰ ਮਦਨ ਲਾਲ ਜਲਾਲਪੁਰ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਸ੍ਰੀ ਜਲਾਲਪੁਰ ਖੁਦ ਮੰਨ ਚੁੱਕੇ ਹਨ ਕਿ ਸ਼ੰਭੂ ਤੋਂ ਫੜੀ ਗਈ ਸ਼ਰਾਬ ਦੀ ਨਾਜਾਇਜ਼ ਫੈਕਟਰੀ ਦੇ ਮੁੱਖ ਮੁਲਜ਼ਮ ਅਮਰੀਕ ਸਿੰਘ ਉਨ੍ਹਾਂ ਦੇ ਘਰ ਆਏ ਤੇ ਠਹਿਰੇ ਸਨ। ਅਜਿਹੀ ਸੂਰਤ ਵਿੱਚ ਇਸ ਸਬੰਧੀ ਦਰਜ ਕੇਸ ਵਿੱਚ ਧਾਰਾ 120 ਬੀ ਸ਼ਾਮਲ ਕਰਕੇ ਵਿਧਾਇਕ ਨੂੰ ਵੀ ਇਸ ਵਿੱਚ ਨਾਮਜ਼ਦ ਕੀਤਾ ਜਾਣਾ ਚਾਹੀਦਾ ਹੈ।
ਅੱਜ ਇੱਥੇ ਹਲਕਾ ਸਨੌਰ ਅਧੀਨ ਪੈਂਦੇ ਇਤਿਹਾਸਕ ਗੁਰਦੁਆਰਾ ਬਹਾਦਰਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਥੇ ਭਾਰਤ ਨਗਰ ਵਿਖੇ ਸ਼ਮਸ਼ੇਰ ਸਿੰਘ ਦੇ ਹੋਏ ਕਤਲ ਮਾਮਲੇ ਵਿੱਚ ਸ਼ਾਮਲ ਕਾਂਗਰਸ ਆਗੂਆਂ ਦੇ ਹਮਾਇਤੀਆਂ ਦੀ ਵੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਫ਼ੌਰੀ ਤੌਰ ਤੇ ਗ੍ਰਿਫਤਾਰ ਕੀਤਾ ਜਾਵੇ ਅਜਿਹਾ ਨਾ ਹੋਇਆ ਤਾਂ ਅਕਾਲੀ ਦਲ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਰਨੈਲ ਸਿੰਘ ਕਰਤਾਰਪੁਰ, ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਰਕਲ ਅਕਾਲੀ ਜਥਾ ਬਹਾਦਰਗੜ੍ਹ ਦੇ ਪ੍ਰਧਾਨ ਕੁਲਦੀਪ ਸਿੰਘ ਹਰਪਾਲਪੁਰ, ਆੜ੍ਹਤੀ ਗੁਰਜੰਟ ਸਿੰਘ ਨੂਰਖੇੜੀਆਂ ਅਤੇ ਗੁਰਜੀਤ ਸਿੰਘ ਉਪਲੀ ਮੌਜੂਦ ਸਨ।


Comments Off on ਨਾਜਾਇਜ਼ ਸ਼ਰਾਬ ਫ਼ੈਕਟਰੀ: ਮਦਨ ਲਾਲ ਜਲਾਲਪੁਰ ਨੂੰ ਗ੍ਰਿਫਤਾਰ ਕੀਤਾ ਜਾਵੇ: ਚੰਦੂਮਾਜਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.