ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਪਿਓ-ਪੁੱਤ ਤੇ ਸੀਰੀ ਦੀ ਨੰਗਾ ਕਰ ਕੇ ਕੁੱਟਮਾਰ ਕਰਨ ਦੀ ਵੀਡੀਓ ਦੇ ਮਾਮਲੇ ’ਚ ਹਾਈ ਕੋਰਟ ਸਖ਼ਤ

Posted On May - 24 - 2020

ਜੋਗਿੰਦਰ ਸਿੰਘ ਓਬਰਾਏ
ਖੰਨਾ, 23 ਮਈ
ਇੱਥੋਂ ਦੇ ਸਦਰ ਥਾਣੇ ਵਿੱਚ ਅੰਮ੍ਰਿਤਧਾਰੀ ਪਿਓ-ਪੁੱਤ ਅਤੇ ਉਨ੍ਹਾਂ ਦੇ ਦਲਿਤ ਸੀਰੀ ਨੂੰ ਥਾਣੇਦਾਰ ਬਲਜਿੰਦਰ ਸਿੰਘ ਵੱਲੋਂ ਥਾਣੇ ਵਿੱਚ ਨੰਗਾ ਕਰਕੇ ਕੁੱਟਮਾਰ ਕਰਨ ਮਗਰੋਂ ਵੀਡੀਓ ਵਾਇਰਲ ਕਰਨ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਦਿਖਾਉਂਦਿਆਂ ਸਬੰਧਤ ਥਾਣੇਦਾਰ ਖ਼ਿਲਾਫ਼ ਕੇਸ ਦਰਜ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਸੁਣਵਾਈ ਜਸਟਿਸ ਨਿਰਮਲਜੀਤ ਕੌਰ ਦੀ ਅਦਾਲਤ ਵਿੱਚ ਹੋਈ। ਪੀੜਤ ਜਗਪਾਲ ਸਿੰਘ ਦੇ ਵਕੀਲ ਗੁਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਡੀਜੀਪੀ ਨੇ ਆਈਜੀ ਜਸਕਰਨ ਸਿੰਘ ਦੀ ਅਗਵਾਈ ਹੇਠ ਇਸ ਘਟਨਾ ਸਬੰਧੀ ਜਾਂਚ ਦੇ ਹੁਕਮ ਦਿੱਤੇ ਸੀ ਪਰ ਹੁਣ ਤੱਕ ਕੁਝ ਨਹੀਂ ਹੋਇਆ। ਸੁਣਵਾਈ ਅਦਾਲਤ ਨੇ ਤੁਰੰਤ ਨੋਟਿਸ ਜਾਰੀ ਕੀਤਾ ਤੇ ਸਰਕਾਰ ਵੱਲੋਂ ਇਹ ਨੋਟਿਸ ਸਮੀਨਾ ਧੀਰ ਨੇ ਪ੍ਰਾਪਤ ਕੀਤਾ। ਜਸਟਿਸ ਨਿਰਮਲਜੀਤ ਕੌਰ ਨੇ ਘਟਨਾ ਨੂੰ ਸ਼ਰਮਨਾਕ ਦਸਦਿਆਂ ਕਿਹਾ ਕਿ ਇਸ ਸਬੰਧੀ ਡੀਜੀਪੀ ਆਪਣੀ ਦੇਖਰੇਖ ਹੇਠ ਤੁਰੰਤ ਕੇਸ ਦਰਜ ਕਰਨਗੇ ਅਤੇ ਮਾਮਲੇ ਦੀ ਸਮਾਂਬੱਧ ਜਾਂਚ ਕਰਕੇ ਰਿਪੋਰਟ 8 ਜੁਲਾਈ ਨੂੰ ਕੇਸ ਦੀ ਅਗਲੀ ਸੁਣਵਾਈ ਤੱਕ ਅਦਾਲਤ ’ਚ ਪੇਸ਼ ਕਰਨੀ ਹੋਵੇਗੀ। ਇਸ ਸਬੰਧੀ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਲੋਕ ਇਨਸਾਫ਼ ਪਾਰਟੀ ਦੇ ਇੰਚਾਰਜ ਇੰਜਨੀਅਰ ਮਨਜਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਥਾਣੇਦਾਰ ਬਲਜਿੰਦਰ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕਰਕੇ ਉਸ ਦੀ ਪ੍ਰਾਪਰਟੀ ਦੀ ਜਾਂਚ ਵੀ ਹੋਣੀ ਚਾਹੀਦੀ ਹੈ।


Comments Off on ਪਿਓ-ਪੁੱਤ ਤੇ ਸੀਰੀ ਦੀ ਨੰਗਾ ਕਰ ਕੇ ਕੁੱਟਮਾਰ ਕਰਨ ਦੀ ਵੀਡੀਓ ਦੇ ਮਾਮਲੇ ’ਚ ਹਾਈ ਕੋਰਟ ਸਖ਼ਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.