ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਪੰਜਾਬ ’ਚ ਦੁਬਾਰਾ ਲੌਕਡਾਊਨ ਦੀ ਲੋੜ ਨਹੀਂ ਪੈਣੀ: ਅਮਰਿੰਦਰ

Posted On May - 24 - 2020

ਚਰਨਜੀਤ ਭੁੱਲਰ
ਚੰਡੀਗੜ੍ਹ, 23 ਮਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਕੋਵਿਡ-19 ਖ਼ਿਲਾਫ਼ ਜੰਗ ’ਚ ਪੰਜਾਬ ਦਾ ‘ਮਿਸ਼ਨ ਫ਼ਤਿਹ’ ਕਾਮਯਾਬ ਰਿਹਾ ਹੈ ਅਤੇ ਇਸ ਮਹਾਮਾਰੀ ਨੂੰ ਹੁਣ ਪੰਜਾਬ ’ਚ ਹੋਰ ਫੈਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਮਹਾਮਾਰੀ ਨੂੰ ਕਾਬੂ ਕੀਤਾ ਗਿਆ ਹੈ, ਉਸ ਤੋਂ ਸਾਫ ਹੈ ਕਿ ਪੰਜਾਬ ’ਚ ਦੁਬਾਰਾ ਸਖ਼ਤੀ ਨਾਲ ਲੌਕਡਾਊਨ ਲਾਗੂ ਕਰਨ ਦੀ ਲੋੜ ਨਹੀਂ ਪਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਵੀ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਮ ਖੋਲ੍ਹਣ ਦਾ ਫੈਸਲਾ 31 ਮਈ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਅੱਜ ਫੇਸਬੁੱਕ ’ਤੇ ‘ਕੈਪਟਨ ਨੂੰ ਸੁਆਲ’ ਲਾਈਵ ਪ੍ਰੋਗਰਾਮ ਦੌਰਾਨ ਕਿਹਾ ਕਿ ਦੇਸ਼ ਵਿਦੇਸ਼ ’ਚੋਂ ਆਉਣ ਵਾਲੇ ਹਰੇਕ ਵਿਅਕਤੀ ਨੂੰ 14 ਦਿਨਾਂ ਲਈ ਘਰੇਲੂ ਏਕਾਂਤਵਾਸ ਵਿੱਚ ਰਹਿਣਾ ਲਾਜ਼ਮੀ ਹੋਵੇਗਾ। ਬਾਹਰੋਂ ਆਉਣ ਵਾਲਿਆਂ ਦੀ ਜਾਂਚ ਸੂਬੇ ਅਤੇ ਜ਼ਿਲ੍ਹਿਆਂ ਦੇ ਪ੍ਰਵੇਸ਼ ਲਾਂਘਿਆਂ ਦੇ ਨਾਲ-ਨਾਲ ਰੇਲਵੇ ਸਟੇਸ਼ਨ ਅਤੇ ਹਵਾਈ ਅੱਡਿਆਂ ’ਤੇ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਦੂਸਰੇ ਮੁਲਕਾਂ ਜਾਂ ਸੂਬਿਆਂ ਵੱਲੋਂ ਕੀਤੀ ਜਾਂਚ ਦੇ ਜਾਰੀ ਸਰਟੀਫਿਕੇਟਾਂ ’ਤੇ ਭਰੋਸਾ ਨਹੀਂ ਹੈ। ਵਿਦੇਸ਼ ’ਚੋਂ ਪਰਤਣ ਵਾਲਿਆਂ ਦੇ ਨਾਲ ਰੋਗ ਦੇ ਫੈਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ’ਚੋਂ 88 ਉਡਾਣਾਂ ਜ਼ਰੀਏ 20 ਹਜ਼ਾਰ ਪਰਵਾਸੀਆਂ ਦੇ ਪੰਜਾਬ ਪਰਤਣ ਦਾ ਅਨੁਮਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਰੋਬਾਰੀ ਹੁਣ ਪੰਜਾਬ ਵਿਚ ਨਿਵੇਸ਼ ਲਈ ਰੁਚੀ ਦਿਖਾਉਣ ਲੱਗੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਿੱਤਰੀ ਰਾਜਾਂ ’ਚ ਪਰਤਣ ਦੇ ਇੱਛੁਕ ਪੰਜਾਹ ਫੀਸਦੀ ਪਰਵਾਸੀ ਕਾਮੇ ਹੁਣ ਪੰਜਾਬ ’ਚ ਹੀ ਰੁਕਣ ਦਾ ਫੈਸਲਾ ਕਰ ਚੁੱਕੇ ਹਨ। ਪੰਜਾਬ ਵਿੱਚ 2.56 ਲੱਖ ਉਦਯੋਗਾਂ ਵਿੱਚੋਂ 1.5 ਲੱਖ ਉਦਯੋਗਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਨਿਵੇਸ਼ ਲਈ ਦੂਸਰੇ ਮੁਲਕਾਂ ਦੇ ਦੂਤਘਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਅਰਥਚਾਰੇ ਨੂੰ ਮੁੜ ਪੈਰਾਂ ਸਿਰ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕੋਵਿਡ ਕੇਸਾਂ ਦੇ ਦੁੱਗਣੇ ਹੋਣ ਦੀ ਦਰ ਕਾਫ਼ੀ ਮੱਠੀ ਹੈ ਅਤੇ ਪੰਜਾਬ ’ਚ 2028 ਪਾਜ਼ੇਟਿਵ ਕੇਸਾਂ ਵਿੱਚੋਂ 1819 ਪੂਰੀ ਤਰਾਂ ਠੀਕ ਹੋ ਚੁੱਕੇ ਹਨ। ਕੋਵਿਡ ਪ੍ਰੋਟੋਕੋਲ ਲਾਗੂ ਕਰਨ ਲਈ ਪੁਲੀਸ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਣਕ ਦੀ ਖਰੀਦ ’ਤੇ ਤਸੱਲੀ ਜ਼ਾਹਰ ਕੀਤੀ।

ਧਾਰਮਿਕ ਸਥਾਨ ਖੋਲ੍ਹਣ ਦੇ ਆਦੇਸ਼ ਨਹੀਂ ਦਿੱਤੇ ਜਾ ਸਕਦੇ: ਹਾਈ ਕੋਰਟ

ਚੰਡੀਗੜ੍ਹ (ਸੌਰਭ ਮਲਿਕ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਆਖਿਆ ਕਿ ਵਪਾਰਕ ਅਦਾਰੇ ਖੋਲ੍ਹਣ ਸਬੰਧੀ ਦਿੱਤੀ ਇਜਾਜ਼ਤ ਨਾਲ ਤੁਲਨਾ ਕਰਕੇ ਧਾਰਮਿਕ ਸਥਾਨ ਖੋਲ੍ਹਣ ਦੇ ਆਦੇਸ਼ ਨਹੀਂ ਦਿੱਤੇ ਜਾ ਸਕਦੇ। ਅਦਾਲਤ ਨੇ ਕਿਹਾ ਕਿ ਧਰਮ ਦੀ ਆਜ਼ਾਦੀ ਜਨ ਵਿਵਸਥਾ, ਨੈਤਿਕਤਾ ਅਤੇ ਜਨ ਸਿਹਤ ਅਧੀਨ ਆਉਂਦੀ ਹੈ। ਕੇਂਦਰੀ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵਲੋਂ 24 ਮਾਰਚ ਨੂੰ ਜਨਤਕ ਅਤੇ ਧਾਰਮਿਕ ਸੰਮੇਲਨਾਂ ਲਈ ਸਾਰੇ ਧਾਰਮਿਕ ਸਥਾਨਾਂ ਨੂੰ ਬੰਦ ਰੱਖਣ ਸਬੰਧੀ ਦਿੱਤੇ ਨਿਰਦੇਸ਼ਾਂ ਦਾ ਸਮਰਥਨ ਕਰਦਿਆਂ, ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਧਾਰਮਿਕ ਸਥਾਨਾਂ ਸਬੰਧੀ ਲਾਈਆਂ ਪਾਬੰਦੀਆਂ ਵਿੱਚ ਢਿੱਲ ਦੇਣ ਦੇ ਆਦੇਸ਼ ਨਹੀਂ ਦਿੱਤੇ ਜਾ ਸਕਦੇ। ਜਸਟਿਸ ਰਾਜੀਵ ਸ਼ਰਮਾ ਅਤੇ ਜਸਟਿਸ ਅਜੇ ਤਿਵਾੜੀ ਦੀ ਅਗਵਾਈ ਵਾਲੇ ਬੈਂਚ ਵਲੋਂ ਇਹ ਆਦੇਸ਼ ਪਟੀਸ਼ਨਰ ਐਡਵੋਕੇਟ ਮੁਬੀਨ ਫਾਰੂਕੀ ਦੀ ਪੰਜਾਬ ਸਰਕਾਰ ਅਤੇ ਹੋਰਾਂ ਨੂੰ ਸਾਰੇ ਧਾਰਮਿਕ ਸਥਾਨ ਖੋਲ੍ਹਣ ਦੇ ਆਦੇਸ਼ ਦੇਣ ਦੀ ਮੰਗ ਕਰਦੀ ਪਟੀਸ਼ਨ ’ਤੇ ਦਿੱਤੇ ਗਏ। ਬੈਂਚ ਨੇ ਕਿਹਾ ਕਿ ਇਹ ਪਾਬੰਦੀਆਂ ਵੱਡੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਲਾਈਆਂ ਗਈਆਂ ਹਨ, ਜਿਨ੍ਹਾਂ ਦਾ ਮਕਸਦ ਧਾਰਮਿਕ ਸਥਾਨਾਂ ’ਤੇ ਇਕੱਠ ਰੋਕ ਕੇ ਕਰੋਨਾਵਾਇਰਸ ’ਤੇ ਕਾਬੂ ਪਾਉਣਾ ਹੈ।


Comments Off on ਪੰਜਾਬ ’ਚ ਦੁਬਾਰਾ ਲੌਕਡਾਊਨ ਦੀ ਲੋੜ ਨਹੀਂ ਪੈਣੀ: ਅਮਰਿੰਦਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.