ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਰੱਦ

Posted On May - 23 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਮਈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੀਆਂ ਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਅਧੀਨ ਆਉਂਦੀਆਂ ਅਦਾਲਤਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ।
ਅਦਾਲਤ ਨੇ ਅੱਜ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ: “ਆਮ ਜਾਣਕਾਰੀ ਲਈ ਇਹ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਗਰਮੀ ਦੀਆਂ ਛੁੱਟੀਆਂ, ਜੋ ਪਹਿਲੀ ਜੂਨ ਤੋਂ 26 ਜੂਨ ਤੱਕ ਹੋਣੀਆਂ ਸਨ, ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਅਦਾਲਤ ਵੀਡੀਓ ਕਾਨਫਰੰਸਿੰਗ ਰਾਹੀਂ ਕੇਸਾਂ ਦਾਇਰ ਕਰਨ, ਸੂਚੀਬੱਧ ਕਰਨ ਅਤੇ ਸੁਣਵਾਈ ਕਰੇਗੀ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚਲੀਆਂ ਉਸ ਅਧੀਨ ਅਦਾਲਤਾਂ ਵਿੱਚ ਪਹਿਲੀ ਜੂਨ ਤੋਂ 30 ਜੂਨ ਤੱਕ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਵੀ ਰੱਦ ਕੀਤੀਆਂ ਜਾਂਦੀਆਂ ਹਨ।


Comments Off on ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਰੱਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.