ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਪੱਤਰਕਾਰ ਦੀ ਕੁੱਟਮਾਰ: ਦੋਵੇਂ ਥਾਣੇਦਾਰ ਮੁਅੱਤਲ, ਵਿਭਾਗੀ ਜਾਂਚ ਸ਼ੁਰੂ

Posted On May - 24 - 2020

ਜ਼ਖ਼ਮ ਦਿਖਾਉਂਦਾ ਹੋਇਆ ਪੱਤਰਕਾਰ ਮੇਜਰ ਸਿੰਘ।

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 23 ਮਈ
ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੇਜ਼-4 ਵਿੱਚ ਦੋ ਧਿਰਾਂ ਦੇ ਵਿਵਾਦ ਦੌਰਾਨ ਅੰਮ੍ਰਿਤਧਾਰੀ ਪੱਤਰਕਾਰ ਮੇਜਰ ਸਿੰਘ ਦੀ ਸਥਾਨਕ ਫੇਜ਼-1 ਥਾਣੇ ’ਚ ਪੁਲੀਸ ਮੁਲਾਜ਼ਮਾਂ ਵੱਲੋਂ ਕੁੱਟਮਾਰ ਦੇ ਮਾਮਲੇ ’ਚ ਜ਼ਿਲ੍ਹਾ ਪ੍ਰੈੱਸ ਕਲੱਬ ਐੱਸਏਐੱਸ ਨਗਰ (ਮੁਹਾਲੀ) ਦੇ ਪ੍ਰਧਾਨ ਸਤਵਿੰਦਰ ਸਿੰਘ ਧੜਾਕ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਵਫ਼ਦ ਨੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਤੋਂ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਐੱਸਐੱਸਪੀ ਨੇ ਪੱਤਰਕਾਰ ਨਾਲ ਵਧੀਕੀ ਦੀ ਗੱਲ ਮੰਨਦਿਆਂ ਕੁੱਟਮਾਰ ਕਰਨ ਵਾਲੇ ਦੋ ਥਾਣੇਦਾਰਾਂ ਏਐੱਸਆਈ ਓਮ ਪ੍ਰਕਾਸ਼ ਤੇ ਅਮਰ ਨਾਥ ਨੂੰ ਮੁਅੱਤਲ ਕਰ ਦਿੱਤਾ। ਵਿਭਾਗੀ ਜਾਂਚ ਦੇ ਵੀ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਡੀਜੀਪੀ ਦਿਨਕਰ ਗੁਪਤਾ ਨੇ ਵੀ ਐੱਸਐੱਸਪੀ ਤੋਂ ਰਿਪੋਰਟ ਤਲਬ ਕੀਤੀ ਹੈ। ਮੁੱਖ ਮੰਤਰੀ, ਰਾਜਪਾਲ ਅਤੇ ਡੀਜੀਪੀ ਨੂੰ ਵੀ ਲਿਖਤੀ ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਉਧਰ, ਮੁਹਾਲੀ ਦੇ ਡੀਸੀ ਗਿਰੀਸ਼ ਦਿਆਲਨ ਨੇ ਸਮੁੱਚੇ ਮਾਮਲੇ ਦੀ ਸਮਾਂਬੱਧ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਹਨ, ਜਿਸ ਦੀ ਪੁਸ਼ਟੀ ਏਡੀਸੀ ਆਸ਼ਿਕਾ ਜੈਨ ਨੇ ਕੀਤੀ। ਹਸਪਤਾਲ ’ਚੋਂ ਛੁੱਟੀ ਮਿਲਣ ਮਗਰੋਂ ਪੀੜਤ ਮੇਜਰ ਸਿੰਘ ਨੇ ਵੀ ਐੱਸਐੱਸਪੀ ਤੇ ਜਾਂਚ ਅਧਿਕਾਰੀ ਨੂੰ ਮਿਲ ਕੇ ਦੋਵੇਂ ਥਾਣੇਦਾਰਾਂ ਖ਼ਿਲਾਫ਼ ਧਾਰਾ 295ਏ ਤਹਿਤ ਕੇਸ ਦਰਜ ਕਰ ਕੇ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਯੂਨਾਈਟਿਡ ਸਿੱਖ ਪਾਰਟੀ ਦੇ ਕੌਮੀ ਪੰਚ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਨੇ ਵਫ਼ਦ ਨੇ ਸਰਕਾਰੀ ਹਸਪਤਾਲ ’ਚ ਪੀੜਤ ਪੱਤਰਕਾਰ ਦਾ

ਸਰਕਾਰੀ ਹਸਪਤਾਲ ਦੇ ਬਾਹਰ ਮੀਡੀਆ ਨਾਲ ਗੱਲ ਕਰਦੇ ਹੋਏ ਯੂਨਾਈਟਿਡ ਸਿੱਖ ਪਾਰਟੀ ਦੇ ਆਗੂ। -ਫੋਟੋ: ਸੋਢੀ

ਹਾਲਚਾਲ ਪੁੱਛਿਆ ਤੇ ਜਾਂਚ ਅਧਿਕਾਰੀ ਐੱਸਪੀ ਹਰਵਿੰਦਰ ਸਿੰਘ ਵਿਰਕ ਨੂੰ ਮਿਲ ਕੇ ਦੋਵੇਂ ਥਾਣੇਦਾਰਾਂ ਖ਼ਿਲਾਫ਼ ਅਪਰਾਧਕ ਕੇਸ ਦਰਜ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਤੋਂ ਇਲਾਵਾ ਮੁਹਾਲੀ ਪ੍ਰੈੱਸ ਕਲੱਬ ਨੇ ਵੀ ਕਾਰਵਾਈ ਦੀ ਮੰਗ ਕੀਤੀ ਹੈ।


Comments Off on ਪੱਤਰਕਾਰ ਦੀ ਕੁੱਟਮਾਰ: ਦੋਵੇਂ ਥਾਣੇਦਾਰ ਮੁਅੱਤਲ, ਵਿਭਾਗੀ ਜਾਂਚ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.