ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਪੱਤਰਕਾਰ ਸਨਪ੍ਰੀਤ ਮਾਂਗਟ ਕਤਲ ਮਾਮਲੇ ਵਿੱਚ ਛੇ ਗ੍ਰਿਫ਼ਤਾਰ

Posted On May - 24 - 2020

ਲਾਜਵੰਤ ਸਿੰਘ
ਨਵਾਂਸ਼ਹਿਰ, 23 ਮਈ
ਜ਼ਿਲ੍ਹਾ ਪੁਲੀਸ ਨੇ ਪੱਤਰਕਾਰ ਸਨਪ੍ਰੀਤ ਸਿੰਘ ਮਾਂਗਟ ਦੇ ਕਤਲ ਮਾਮਲੇ ਵਿੱਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਤੋਂ ਜਿੱਥੇ ਤੇਜ਼ਧਾਰ ਹਥਿਆਰ ਤੇ 2 ਮੋਟਰਸਾਈਕਲ ਬਰਾਮਦ ਬਰਾਮਦ ਕੀਤੇ ਹਨ ਉੱਥੇ ਹੀ ਹੋਰ ਵਾਰਦਾਤਾਂ ਦੀ ਪੜਤਾਲ ਤੇ ਪੈਸਿਆਂ ਦੀ ਬਰਾਮਦਗੀ ਲਈ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੁਲੀਸ ਮੁਖੀ ਮੈਡਮ ਅਲਕਾ ਮੀਨਾ ਨੇ ਦੱਸਿਆ ਕਿ ਸਨਪ੍ਰੀਤ ਪਿਛਲੇ ਤਿੰਨ ਸਾਲ ਤੋਂ ਕਿਸੇ ਵੀ ਅਖ਼ਬਾਰ ਜਾਂ ਚੈਨਲ ਨਾਲ ਕੰਮ ਨਹੀਂ ਸੀ ਕਰ ਰਿਹਾ ਪਰ ਉਸ ਦੇ ਕਤਲ ਮਾਮਲੇ ਦੀ ਪੁਲੀਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਡੀਐੱਸਪੀ (ਡੀ) ਹਰਜੀਤ ਸਿੰਘ, ਸੀਆਈਏ ਇੰਚਾਰਜ ਦਲਵੀਰ ਸਿੰਘ, ਬਖਸ਼ੀਸ਼ ਸਿੰਘ ਐੱਸਐੱਚਓ ਰਾਹੋਂ ਨੇ ਜਗਦੀਪ ਸਿੰਘ ਉਰਫ ਬੱਬੂ ਬਾਜਵਾ, ਬਖ਼ਸ਼ੀਸ਼ ਸਿੰਘ ਉਰਫ ਬੱਬੀ, ਹਰਸ਼, ਜਨਿਤ ਕੁਮਾਰ ਵਾਸੀ ਰਾਹੋਂ ਅਤੇ ਹਰਜਿੰਦਰ ਸਿੰਘ ਉਰਫ ਭੁੱਟਾ, ਕਮਲਜੀਤ ਸਿੰਘ ਵਾਸੀ ਗੜ੍ਹਪਧਾਣਾਂ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ’ਚ ਲੈ ਕੇ ਪੁੱਛ-ਪੜਤਾਲ ਕੀਤੀ ਤਾਂ ਉਨ੍ਹਾਂ ਜੁਰਮ ਕਬੂਲ ਕਰਦਿਆਂ ਕਿਹਾ ਕਿ 10 ਮਈ ਦੀ ਰਾਤ ਨੂੰ ਉਨ੍ਹਾਂ ਗੜੀ ਮੋੜ ’ਤੇ ਸਨਪ੍ਰੀਤ ਨੂੰ ਲੁੱਟਣ ਲਈ ਰੋਕਿਆ ਤਾਂ ਤਕਰਾਰ ਹੋ ਗਈ। ਇਸ ਦੌਰਾਨ ਉਨ੍ਹਾਂ ਸਨਪ੍ਰੀਤ ਦੇ ਅਨੇਕਾਂ ਵਾਰ ਕੀਤੇ ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਇਸ ਮਗਰੋਂ ਉਹ 15 ਹਜ਼ਾਰ ਰੁਪਏ, ਚਾਂਦੀ ਦੀ ਚੇਨ ਤੇ ਪਰਸ ਲੁੱਟ ਕੇ ਫ਼ਰਾਰ ਹੋ ਗਏ ਸਨ। ਮੈਡਮ ਅਲਕਾ ਮੀਨਾ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Comments Off on ਪੱਤਰਕਾਰ ਸਨਪ੍ਰੀਤ ਮਾਂਗਟ ਕਤਲ ਮਾਮਲੇ ਵਿੱਚ ਛੇ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.