ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਬੈਂਸ ਵੱਲੋਂ ਵਿਦੇਸ਼ ਤੋਂ ਆਏ ਪੰਜਾਬੀਆਂ ਨਾਲ ਮੁਲਾਕਾਤ

Posted On May - 23 - 2020

ਵਿਦੇਸ਼ ਤੋਂ ਪਰਤੇ ਪੰਜਾਬੀਆਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ।

ਗਗਨਦੀਪ ਅਰੋੜਾ
ਲੁਧਿਆਣਾ, 22 ਮਈ
ਵਿਦੇਸ਼ ਤੋਂ ਪਰਤੇ ਪੰਜਾਬੀਆਂ ਨੂੰ ਮਿਲਣ ਲਈ ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਮੈਰੀਟੋਰੀਅਸ ਸਕੂਲ ਤੇ ਪੀਏਯੂ ਦੇ ਪਾਰਕਰ ਹਾਊਸ ਵਿੱਚ ਬਣੇ ਇਕਾਂਤਵਾਸ ਕੇਂਦਰ ਪੁੱਜੇ। ਇਸ ਦੌਰਾਨ ਵਿਧਾਇਕ ਬੈਂਸ ਨੇ ਕਿਹਾ ਕਿ ਇੱਥੇ ਰਹਿ ਰਹੇ ਲੋਕਾਂ ਕੋਲੋਂ ਸਰਕਾਰ ਕਿਰਾਏ ਵਜੋਂ 300 ਰੁਪਏ ਤੋਂ 500 ਰੁਪਏ ਪ੍ਰਤੀ ਦਿਨ ਵਸੂਲ ਰਹੀ ਹੈ, ਜਦੋਂ ਕਿ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਪੰਜਾਬੀਆਂ ਨੂੰ ਮੁਫ਼ਤ ਵਿਚ ਇਕਾਂਤਵਾਸ ਕੇਂਦਰਾਂ ’ਚ ਰੱਖਿਆ ਜਾਏਗਾ।
ਪਾਰਕਰ ਹਾਊਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਬੈਂਸ ਨੇ ਕਿਹਾ ਕਿ ਸ਼ਹਿਰ ਦੇ ਦੋਵਾਂ ਇਕਾਂਤਵਾਸ ਕੇਂਦਰਾਂ ’ਚ ਦੁਬਈ, ਬੈਂਕਾਂਕ, ਮਸਕਟ, ਥਾਈਲੈਂਡ ਅਤੇ ਹੋਰਨਾਂ ਦੇਸ਼ਾਂ ਤੋਂ ਆਏ ਲੋਕ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਉਨ੍ਹਾਂ ਦਾ ਲੌਕਡਾਊਨ ਦੌਰਾਨ ਕੰਮ ਬੰਦ ਹੋ ਗਿਆ। ਹੁਣ ਇੱਥੇ ਵੀ ਉਹ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਲੋਕਾਂ ਨੇ ਵਿਧਾਇਕ ਬੈਂਸ ਨੂੰ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਲਿਆਂਦਾ ਗਿਆ ਤਾਂ ਉਨ੍ਹਾਂ ਕੋਲੋਂ ਪੈਸੇ ਮੰਗੇ ਗਏ। ਲੋਕਾਂ ਨੇ ਸ਼ਿਕਾਇਤ ਕੀਤੀ ਕਿ ਪਿਛਲੇ ਦੋ ਦਿਨਾਂ ਤੋਂ ਪੀਣ ਵਾਲਾ ਪਾਣੀ ਵੀ ਬੰਦ ਕਰ ਦਿੱਤਾ ਗਿਆ ਹੈ। ਵਿਧਾਇਕ ਬੈਂਸ ਨੇ ਦੱਸਿਆ ਕਿ ਦਾਖਲ ਲੋਕਾਂ ਨੇ ਦੋਸ਼ ਲਗਾਇਆ ਕਿ ਪਹਿਲਾਂ ਉਨ੍ਹਾਂ ਨੂੰ ਮੁਫ਼ਤ ਵਿੱਚ ਰੱਖਣ ਦੀ ਗੱਲ ਹੋਈ ਸੀ ਪਰ ਬਾਅਦ ਵਿੱਚ ਪ੍ਰਤੀ ਵਿਅਕਤੀ 500 ਰੁਪਏ ਦੇਣ ਦੀ ਗੱਲ ਕਹੀ ਜਾਣ ਲੱਗੀ ਜਦੋਂ ਕਿ ਅੱਜ ਨੋਟਿਸ ਬੋਰਡ ’ਤੇ ਨੋਟਿਸ ਚਿਪਕਾ ਦਿੱਤਾ ਗਿਆ ਹੈ ਕਿ ਪ੍ਰਤੀ ਵਿਅਕਤੀ 1000 ਰੁਪਿਆ ਲਿਆ ਜਾਵੇਗਾ। ਇਸ ਦੌਰਾਨ ਵਿਧਾਇਕ ਬੈਂਸ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਉੱਚ ਅਧਿਕਾਰੀ ਕੋਲ ਮੁੱਦਾ ਰੱਖਣਗੇ।

ਕੈਨੇਡਾ ਤੇ ਮਲੇਸ਼ੀਆ ਤੋਂ ਪਰਤੇ 200 ਭਾਰਤੀ

ਅੰਮ੍ਰਿਤਸਰ: ਸਥਾਨਕ ਹਵਾਈ ਅੱਡੇ ’ਤੇ ਕੈਨੇਡਾ ਤੇ ਮਲੇਸ਼ੀਆ ਤੋਂ ਆਈਆਂ ਦੋ ਵਿਸ਼ੇਸ਼ ਉਡਾਨਾਂ ਰਾਹੀਂ 200 ਤੋਂ ਵੱਧ ਯਾਤਰੀ ਪੁੱਜੇ। ਇਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 14 ਦਿਨਾਂ ਲਈ ਇਕਾਂਤਵਾਸ ਵਿਚ ਭੇਜ ਦਿੱਤਾ ਗਿਆ ਹੈ। ਵੇਰਵਿਆਂ ਮੁਤਾਬਿਕ ਏਅਰ ਇੰਡੀਆ ਦੀ ਉਡਾਨ ਰਾਹੀਂ ਵੈਨਕੂਵਰ ਤੋਂ 116 ਅਤੇ ਮਲੇਸ਼ੀਆ ਤੋਂ 95 ਯਾਤਰੀ ਪਰਤੇ। ਐਸਡੀਐਮ ਦੀਪਕ ਭਾਟੀਆ ਨੇ ਦੱਸਿਆ ਕਿ ਵਿਦੇਸ਼ ਤੋਂ ਆਏ ਸਾਰੇ ਯਾਤਰੀਆਂ ਦੀ ਦੋ ਵਾਰ ਸਕਰੀਨਿੰਗ ਕੀਤੀ ਗਈ।
-ਟ੍ਰਿਬਿਊਨ ਨਿਊਜ਼ ਸਰਵਿਸ


Comments Off on ਬੈਂਸ ਵੱਲੋਂ ਵਿਦੇਸ਼ ਤੋਂ ਆਏ ਪੰਜਾਬੀਆਂ ਨਾਲ ਮੁਲਾਕਾਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.