ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਲੁਧਿਆਣਾ ’ਚ ਐਤਵਾਰ ਨੂੰ ਵੀ ਖੁੱਲ੍ਹਣਗੇ ਬਾਜ਼ਾਰ

Posted On May - 24 - 2020

ਲੁਧਿਆਣਾ ਵਿੱਚ ਸ਼ਨਿਚਰਵਾਰ ਨੂੰ ਮਾਲ ਰੋਡ ਉੱਤੇ ਖੁੱਲ੍ਹੇ ਹੋਏ ਬਾਜ਼ਾਰ। -ਫੋਟੋ: ਇੰਦਰਜੀਤ ਵਰਮਾ

ਗਗਨਦੀਪ ਅਰੋੜਾ
ਲੁਧਿਆਣਾ, 23 ਮਈ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਆਦੇਸ਼ ’ਤੇ ਜ਼ਿਲ੍ਹਾ ਲੁਧਿਆਣਾ ਵਿੱਚੋਂ ਦਿਨ ਵੇਲੇ ਕਰਫਿਊ, ਲੌਕਡਾਊਨ ਆਦਿ ਖ਼ਤਮ ਕਰ ਦਿੱਤਾ ਗਿਆ ਹੈ ਤਾਂ ਹੁਣ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਦੁਕਾਨਾਂ ਤੇ ਹੋਰ ਕਾਰੋਬਾਰ ਆਦਿ ਖੋਲ੍ਹਣ ’ਤੇ ਪ੍ਰਸ਼ਾਸਨ ਨੂੰ ਕੋਈ ਇਤਰਾਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਦੁਕਾਨਾਂ ਅਤੇ ਅਦਾਰੇ ਆਦਿ ਐਤਵਾਰ ਨੂੰ ਵੀ ਖੁੱਲ੍ਹ ਸਕਦੇ ਹਨ ਜਿਸ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਰੋਕ ਨਹੀਂ ਹੈ ਪਰ ਮਾਲ ਤੇ ਸ਼ਾਪਿੰਗ ਕੰਪਲੈਕਸ ਨਹੀਂ ਖੁੱਲ੍ਹ ਸਕਦੇ ਹਨ।
ਉਨ੍ਹਾਂ ਕਿਹਾ ਕਿ 17 ਮਈ ਨੂੰ ਜਾਰੀ ਹੁਕਮਾਂ ਤਹਿਤ ਸਾਰੀਆਂ ਦੁਕਾਨਾਂ ਅਤੇ ਕਾਰੋਬਾਰ ਆਦਿ ਖੁੱਲ੍ਹ ਸਕਦੇ ਹਨ, ਪਰ ਇਸ ਦੌਰਾਨ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਨਿਰਧਾਰਤ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਸੋਸ਼ਲ ਮੀਡੀਆ ’ਤੇ ਉੱਡ ਰਹੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਐਤਵਾਰ ਨੂੰ ਦੁਕਾਨਾਂ ਅਤੇ ਬਾਜ਼ਾਰ ਆਦਿ ਨਹੀਂ ਖੁੱਲ੍ਹ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ’ਤੇ ਵਿਸ਼ਵਾਸ਼ ਨਾ ਕਰਨ।
ਉਨ੍ਹਾਂ ਕਿਹਾ ਕਿ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਰਫਿਊ ਪਹਿਲਾਂ ਦੀ ਤਰ੍ਹਾਂ ਲਾਗੂ ਰਹੇਗਾ। ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 179 ਅਤੇ ਹੋਰ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਗਿਣਤੀ 86 ਹੋ ਗਈ ਹੈ ਜਦੋਂਕਿ ਮੌਤਾਂ ਦੀ ਗਿਣਤੀ 12 ਹੈ ਜਿਨ੍ਹਾਂ ਵਿੱਚੋਂ ਸੱਤ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ 135 ਮਰੀਜ਼ਾਂ ਦੇ ਸਿਹਤਯਾਬ ਹੋਣ ਉਪਰੰਤ ਉਨ੍ਹਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ ਜਦੋਂਕਿ 37 ਮਰੀਜ਼ ਇਲਾਜ ਅਧੀਨ ਹਨ। ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 6069 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਮੌਜੂਦਾ ਸਮੇਂ ਵੀ 2311 ਵਿਅਕਤੀ ਘਰਾਂ ਵਿੱਚ ਇਕਾਂਤਵਾਸ ਕੱਟ ਰਹੇ ਹਨ। ਅੱਜ 135 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਲਈ ਭੇਜਿਆ ਗਿਆ।
ਉਨ੍ਹਾਂ ਦੱਸਿਆ ਕਿ ਅੱਜ ਸਥਾਨਕ ਰੇਲਵੇ ਸਟੇਸ਼ਨ ਤੋਂ ਵੱਖ-ਵੱਖ ਸੂਬਿਆਂ ਨੂੰ 11 ਰੇਲ ਗੱਡੀਆਂ ਜਾ ਰਹੀਆਂ ਹਨ ਤੇ ਹਰੇਕ ਗੱਡੀ ਵਿੱਚ 1600 ਯਾਤਰੀਆਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਨੂੰ ਭੇਜਿਆ ਜਾ ਰਿਹਾ ਹੈ।

ਬਿਨਾਂ ਪਾਰਕਿੰਗ ਖੜ੍ਹੀਆਂ ਗੱਡੀਆਂ ਚੁੱਕੀਆਂ
ਸਨਅਤੀ ਸ਼ਹਿਰ ਵਿਚ ਬਾਜ਼ਾਰ ਖੁੱਲ੍ਹਣ ਤੋਂ ਬਾਅਦ ਹੁਣ ਪੁਲੀਸ ਨੇ ਸੜਕਾਂ ’ਤੇ ਗਲਤ ਢੰਗ ਨਾਲ ਖੜ੍ਹੀਆਂ ਗੱਡੀਆਂ ਟੋਅ ਕਰਨੀ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਬਿਨਾਂ ਮਾਸਕ ਪਹਿਨੇ ਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਦੇ ਵੀ ਚਾਲਾਨ ਕੱਟੇ ਜਾਣਗੇ। ਏਸੀਪੀ (ਟਰੈਫਿਕ) ਗੁਰਦੇਵ ਸਿੰਘ ਨੇ ਦੱਸਿਆ ਕਿ ਲੌਕਡਾਊਨ ਤੋਂ ਬਾਅਦ ਹੁਣ ਵੱਡੀ ਗਿਣਤੀ ਵਾਹਨ ਸੜਕਾਂ ’ਤੇ ਹਨ। ਲੋਕਾਂ ਨੇ ਵੀ ਢਿੱਲ ਦਾ ਫਾਇਦਾ ਚੁੱਕਦੇ ਹੋਏ ਟਰੈਫਿਕ ਨਿਯਮਾਂ ਦੀ ਉਲੰਘਣਾ ਸ਼ੁਰੂ ਕਰ ਦਿੱਤੀ ਸੀ। ਜਿਸਨੂੰ ਦੇਖਦੇ ਹੋਏ ਟਰੈਫਿਕ ਪੁਲੀਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਸੜਕਾਂ ’ਤੇ ਗਲਤ ਤਰੀਕੇ ਦੇ ਨਾਲ ਖੜ੍ਹੀਆਂ ਕੀਤੀਆਂ ਗੱਡੀਆਂ ਚੁੱਕਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਿਛਲੇ ਦੋ ਦਿਨਾਂ ਤੋਂ ਸ਼ਹਿਰ ਦੀਆਂ ਸੜਕਾਂ ’ਤੇ ਗਲਤ ਪਾਰਕਿੰਗ ਵਿਚ ਖੜ੍ਹੀਆਂ ਗੱਡੀਆਂ ਟੋਅ ਕੀਤੀਆਂ ਜਾ ਰਹੀਆਂ ਹਨ। ਸੜਕਾਂ ’ਤੇ ਬਿਨਾਂ ਮਾਸਕ ਤੋਂ ਚੱਲਣ ਵਾਲਿਆਂ ਨੂੰ ਜੁਰਮਾਨਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਨਤਕ ਥਾਵਾਂ ’ਤੇ ਥੁੱਕਣ ਵਾਲੇ ਉੱਤੇ ਵੀ ਜੁਰਮਾਨਾ ਲੱਗੇਗਾ।


Comments Off on ਲੁਧਿਆਣਾ ’ਚ ਐਤਵਾਰ ਨੂੰ ਵੀ ਖੁੱਲ੍ਹਣਗੇ ਬਾਜ਼ਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.