ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਸਵਾ ਲੱਖ ਲਿਟਰ ਲਾਹਣ ਅਤੇ 900 ਲਿਟਰ ਸ਼ਰਾਬ ਬਰਾਮਦ

Posted On May - 23 - 2020

ਸੰਜੀਵ ਹਾਂਡਾ
ਫ਼ਿਰੋਜ਼ਪੁਰ, 23 ਮਈ
ਨਾਜਾਇਜ਼ ਸ਼ਰਾਬ ਕੱਢਣ ਅਤੇ ਉਸ ਦੀ ਵਿਕਰੀ ਖ਼ਿਲਾਫ਼ ਪੁਲੀਸ ਦੀ ਕਾਰਵਾਈ ਦੂਜੇ ਦਿਨ ਵੀ ਜਾਰੀ ਰਹੀ। ਅੱਜ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਪੁਲੀਸ ਕਾਰਵਾਈ ਦੌਰਾਨ ਕਰੀਬ ਸਵਾ ਲੱਖ ਲਿਟਰ ਲਾਹਣ ਅਤੇ ਨੌਂ ਸੌ ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸਬੰਧੀ 13 ਮੁਕੱਦਮੇ ਦਰਜ ਕੀਤੇ ਗਏ ਹਨ ਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 13 ਮੁਲਜ਼ਮ ਫ਼ਰਾਰ ਹਨ। ਮੁਲਜ਼ਮਾਂ ਵਿਚ ਦੋ ਔਰਤਾਂ ਵੀ ਸ਼ਾਮਲ ਹਨ। ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਸਤਲੁਜ ਦਰਿਆ ਦੇ ਸਰਕੰਡਿਆਂ ਵਿਚ ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ ਚੱਲਦੀਆਂ ਹਨ। ਇਹ ਧੰਦਾ ਕਈ ਸਾਲਾਂ ਤੋਂ ਚੱਲ ਰਿਹਾ ਹੈ। ਸ਼ਰਾਬ ਦੇ ਠੇਕੇਦਾਰਾਂ ਦਾ ਦੋਸ਼ ਹੈ ਕਿ ਇਹ ਸਭ ਪੁਲੀਸ ਦੀ ਮਿਲੀਭੁਗਤ ਨਾਲ ਚੱਲਦਾ ਹੈ ਪਰ ਜਦੋਂ ਉਪਰੋਂ ਕੋਈ ਦਬਾਅ ਪੈਂਦਾ ਹੈ ਤਾਂ ਪੁਲੀਸ ਹਰਕਤ ਵਿਚ ਆ ਜਾਂਦੀ ਹੈ।


Comments Off on ਸਵਾ ਲੱਖ ਲਿਟਰ ਲਾਹਣ ਅਤੇ 900 ਲਿਟਰ ਸ਼ਰਾਬ ਬਰਾਮਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.