ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਸੱਤਿਆ ਪਾਲ ਮਲਿਕ ਨਿਰ੍ਹੇ ਝੂਠੇ: ਉਮਰ

Posted On May - 24 - 2020

ਸ੍ਰੀਨਗਰ, 23 ਮਈ
ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਉੱਪ ਪ੍ਰਧਾਨ ਉਮਰ ਅਬਦੁੱਲ੍ਹਾ ਨੇ ਅੱਜ ਸੂਬੇ ਦੇ ਸਾਬਕਾ ਗਵਰਨਰ ਦੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਸੱਤਿਆ ਪਾਲ ਮਲਿਕ ਬਿਲਕੁਲ ਝੂਠੇ ਹਨ। ਆਮ ਤੌਰ ’ਤੇ ਸ਼ਾਂਤ ਸੁਭਾਅ ਵਾਲੇ ਉਮਰ ਅਬਦੁੱਲ੍ਹਾ ਨੇ ਆਪਣੇ ਸਿਆਸੀ ਜੀਵਨ ਦੌਰਾਨ ਪਹਿਲੀ ਵਾਰ ਜਨਤਕ ਤੌਰ ’ਤੇ ਕਿਸੇ ’ਤੇ ਇੰਨੀ ਸਖ਼ਤ ਟਿੱਪਣੀ ਕੀਤੀ ਹੈ।
ਸ੍ਰੀ ਮਲਿਕ ਨੇ ਕਿਹਾ ਸੀ ਕਿ ਉਨ੍ਹਾਂ ਸੂਬੇ ਦੀਆਂ ਪੰਚਾਇਤੀ ਚੋਣਾਂ ’ਚ ਹਿੱਸਾ ਲੈਣ ਲਈ ਨਿੱਜੀ ਤੌਰ ’ਤੇ ਉਮਰ ਅਬਦੁੱਲ੍ਹਾ ਤੇ ਮਹਿਬੂਬਾ ਮੁਫ਼ਤੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਸੀ ਪਰ ਉਨ੍ਹਾਂ ਪਾਕਿਸਤਾਨ ਦੇ ਦਬਾਅ ਹੇਠ ਇਨ੍ਹਾਂ ਚੋਣਾਂ ’ਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਮਰ ਅਬਦੁੱਲ੍ਹਾ ਨੇ ਟਵੀਟ ਕੀਤਾ, ‘ਸਿਰਫ਼ ਨਾਂ ਦਾ ਸੱਤਿਆ ਕੰਮ ਦਾ ਨਹੀਂ। ਉਹ ਝੂਠ ਬੋਲ ਕੇ ਥਕਦੇ ਨਹੀਂ। 5 ਅਗਸਤ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਝੂਠ ਬੋਲਿਆ ਤੇ ਹੁਣ ਵੀ ਬੋਲ ਰਹੇ ਹਨ।’
-ਆਈਏਐੱਨਐੱਸ


Comments Off on ਸੱਤਿਆ ਪਾਲ ਮਲਿਕ ਨਿਰ੍ਹੇ ਝੂਠੇ: ਉਮਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.