ਭਗਤਾ ਭਾਈ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਜ਼ਿਲ੍ਹਾ ਬਠਿੰਡਾ-2 ਦੀ ਮੀਟਿੰਗ ਪਿੰਡ ਗੁੰਮਟੀ ਕਲਾਂ ਵਿੱਚ ਸੂਬਾ ਮੀਤ ਪ੍ਰਧਾਨ ਸੁਰਮੁੱਖ ਸਿੰਘ ਸਿੱਧੂ ਸੇਲਬਰਾਹ ਦੀ ਪ੍ਰਧਾਨਗੀ ਹੇਠ ਹੋਈ। ਸ੍ਰੀ ਸਿੱਧੂ ਨੇ ਦੱਸਿਆ ਕਿ ਜਥੇਬੰਦੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜ ਸਾਲਾਂ ਬਾਅਦ ਇਜਲਾਸ ਨੂੰ ਅਮਲ ਵਿਚ ਲਿਆਉਂਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਵਿੱਚ ਪ੍ਰਧਾਨ ਸਿੰਦਰ ਸਿੰਘ ਗਿੱਲ, ਜਨਰਲ ਸਕੱਤਰ ਰਣਜੀਤ ਸਿੰਘ ਗੁੰਮਟੀ, ਬਲਵੀਰ ਸਿੰਘ ਗੰਗਾ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਸਿੱਧੂ ਸੇਲਬਰਾਹ, ਅੰਮ੍ਰਿਤ ਸਿੰਘ ਭੂੰਦੜ, ਮੀਤ ਪ੍ਰਧਾਨ ਮੁਖਤਿਆਰ ਸਿੰਘ ਬੱਜੋਆਣਾ, ਸੁਖਮੰਦਰ ਸਿੰਘ ਜਲਾਲ, ਸੰਗਠਨ ਸਕੱਤਰ ਗੁਰਚਰਨ ਸਿੰਘ ਬੁਰਜ ਲੱਧਾ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਭੈਣੀ, ਕਮੇਟੀ ਮੈਂਬਰ ਜਸਵੰਤ ਸਿੰਘ ਕਾਕਾ ਅਤੇ ਕਰਨੈਲ ਸਿੰਘ ਨਥਾਣਾ ਚੁਣੇ ਗਏ। -ਪੱਤਰ ਪ੍ਰੇਰਕ