ਜੰਮੂ, 22 ਮਾਰਚ
ਕਾਂਗਰਸ ਦੇ ਉੱਘੇ ਆਗੂ ਕਰਨ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਅੱਜ ਪਾਰਟੀ ਤੋਂ ਇਹ ਕਹਿੰਦਿਆਂ ਅਸਤੀਫ਼ਾ ਦੇ ਦਿੱਤਾ ਕਿ ਇਹ ਜੰਮੂ ਕਸ਼ਮੀਰ ਦੇ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ਦੇ ਸਮਰੱਥ ਨਹੀਂ ਹੈ। ਵਿਕਰਮਾਦਿੱਤਿਆ ਅਕਤੂਬਰ 2018 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਇਆ ਸੀ। ਕਰਨ ਸਿੰਘ ਦੇ ਵੱਡੇ ਪੁੱਤਰ ਅਤੇ ਆਖ਼ਰੀ ਡੋਗਰਾ ਸ਼ਾਸਕ ਮਹਾਰਾਜਾ ਹਰੀ ਸਿੰਘ ਦੇ ਪੋਤੇ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ, ‘‘ਮੈਂ ਫੌਰੀ ਤੌਰ ’ਤੇ ਕਾਂਗਰਸ ਪਾਰਟੀ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ।’’ ਕਾਂਗਰਸ ਵਿੱਚ ਆਉਣ ਤੋਂ ਪਹਿਲਾਂ ਉਹ ਪੀਡੀਪੀ ਵਿੱਚ ਸੀ। -ਪੀਟੀਆਈ