ਪੱਤਰ ਪ੍ਰੇਰਕ
ਸਮਰਾਲਾ, 21 ਮਾਰਚ
ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵੱਲੋਂ ਪਾਰਟੀ ਦੇ ਸਮੁੱਚੇ ਵਰਕਰਾਂ ਦੇ ਇਲਾਕੇ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਇਕ ਭਰਵਾਂ ਇਕੱਠ ਕੀਤਾ ਗਿਆ। ਜਿਸ ਵਿੱਚ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸਿੱਸ਼ਿੱਪ ’ਚ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ, ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਜਰਨਲ ਸਕੱਤਰ ਡਾ. ਗੁਰਮੁੱਖ ਸਿੰਘ ਚਾਹਲ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕਰਦਿਆਂ ਰਾਜਾ ਗਿੱਲ ਨਾਲ ਸਮੁੱਚੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਚੋਣਾਂ ’ਚ ਕਾਂਗਰਸ ਪਾਰਟੀ ਦਾ ਪੂਰਾ ਡਟਵਾਂ ਸਾਥ ਦੇਣ ਵਾਲੇ ਸਾਰੇ ਵਰਕਰਾਂ ਦੇ ਹਮੇਸ਼ਾ ਰਿਣੀ ਰਹਿਣਗੇ ਤੇ ਕਿਸੇ ਵੀ ਵਰਕਰ ਨਾਲ ਕਦੇ ਵੀ ਕੋਈ ਧੱਕੇਸ਼ਾਹੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਵਰਕਰਾਂ ’ਤੇ ਉਨ੍ਹਾਂ ਨੂੰ ਪੂਰਾ ਮਾਣ ਹੈ ਤੇ ਸਾਰਿਆਂ ਦੇ ਸਹਿਯੋਗ ਨਾਲ ਪਾਰਟੀ ਨੂੰ ਆਉਣ ਵਾਲੇ ਦਿਨਾਂ ’ਚ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ, ਗੁਰਕੀਰਤ ਸਿੰਘ ਕੋਟਲੀ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਵੀ ਆਪਣੇ ਵਿਚਾਰ ਵਰਕਰਾਂ ਨਾਲ ਸਾਂਝੇ ਕੀਤੇ ਗਏ ਅਤੇ ਉਨ੍ਹਾਂ ਨੂੰ ਪੂਰਾ ਸਾਥ ਦੇਣ ਦਾ ਭਰੋਸਾ ਵੀ ਦਿੱਤਾ ਗਿਆ।