ਪਰਸ਼ੋਤਮ ਬੱਲੀ
ਬਰਨਾਲਾ, 21 ਅਕਤੂਬਰ
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਇਥੇ ਰੇਲਵੇ ਸਟੇਸ਼ਨ ‘ਤੇ ਲੱਗਾ ਸਾਂਝਾ ਕਿਸਾਨ ਧਰਨਾ ਅੱਜ 386ਵੇਂ ਦਿਨ ਵੀ ਜਾਰੀ ਰਿਹਾ। ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦਾਂ ਦੇ ਅਸਥੀ ਕਲਸ਼ 24 ਅਕਤੂਬਰ ਨੂੰ ਬਰਨਾਲਾ ਦੇ ਹੰਢਿਆਇਆ ਚੌਕ ਵਿੱਚ ਸਵੇਰੇ 11 ਵਜੇ ਪੁੱਜ ਰਹੇ ਹਨ। ਉਨ੍ਹਾਂ ਦੇ ਭਰਵੇਂ ਸਵਾਗਤ ਦੀ ਰੂਪ ਰੇਖਾ ਉਲੀਕੀ। ਇਹ ਅਸਥੀਆਂ ਅਖੀਰ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਧਰਨੇ ਨੂੰ ਬਲਵੰਤ ਸਿੰਘ ਉਪਲੀ,ਕਰਨੈਲ ਸਿੰਘ ਗਾਂਧੀ, ਉਜਾਗਰ ਸਿੰਘ ਬੀਹਲਾ, ਦਰਸ਼ਨ ਸਿੰਘ ਉਗੋਕੇ,ਗੁਰਚਰਨ ਸਿੰਘ ਸੁਰਜੀਤਪੁਰਾ, ਨਛੱਤਰ ਸਿੰਘ ਸਹੌਰ, ਬਾਬੂ ਸਿੰਘ ਖੁੱਡੀ ਕਲਾਂ, ਗੁਰਦੇਵ ਸਿੰਘ ਮਾਂਗੇਵਾਲ, ਬਲਜੀਤ ਸਿੰਘ ਚੌਹਾਨਕੇ, ਗੁਰਮੇਲ ਸ਼ਰਮਾ, ਗੁਰਜੰਟ ਸਿੰਘ ਹਮੀਦੀ, ਜਸਪਾਲ ਚੀਮਾ, ਗੋਰਾ ਸਿੰਘ ਢਿੱਲਵਾਂ,ਰਣਧੀਰ ਸਿੰਘ ਰਾਜਗੜ੍ਹ ਨੇ ਸੰਬੋਧਨ ਕੀਤਾ। ਇਸ ਮੌਕੇ ਕੁਲਵਿੰਦਰ ਕੌਰ, ਨਰਿੰਦਰਪਾਲ ਸਿੰਗਲਾ ਤੇ ਤੇਜਾ ਸਿੰਘ ਠੀਕਰੀਵਾਲਾ ਨੇ ਗੀਤ ਤੇ ਕਵਿਤਾਵਾਂ ਸੁਣਾਈਆਂ।