ਖੇਤਰੀ ਪ੍ਰਤੀਨਿਧ
ਧੂਰੀ, 1 ਨਵੰਬਰ
ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਕੌਮੀ ਪੱਧਰ ਦੇ ਦੋ ਰੋਜ਼ਾ ‘ਫੈਪ’ ਕੌਮੀ ਐਵਾਰਡ ਸਮਾਗਮ ਦੌਰਾਨ 909 ਸਕੂਲਾਂ ਅਤੇ 468 ਮੁੱਖ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਘੜੂੰਆਂ ਵਿੱਚ ਕਰਵਾਏ ਗਏ ਇਸ ਸਮਾਗਮ ’ਚ ਪਹਿਲੇ ਦਿਨ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਸ਼ਮੂਲੀਅਤ ਕੀਤੀ। ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਭਵਿੱਖ ’ਚ ਵੀ ‘ਫੈਪ’ ਦੇਸ਼ ਭਰ ਦੇ ਸਕੂਲਾਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕਰੇਗੀ। ਦੂਜੇ ਪੜਾਅ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਸੰਸਥਾਵਾਂ ਮਿਆਰੀ ਸਿੱਖਿਆ ਲਈ ਜਾਣੀਆਂ ਜਾਂਦੀਆਂ ਹਨ।
ਲਹਿਰਾਗਾਗਾ (ਪੱਤਰ ਪ੍ਰੇਰਕ): ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ (ਫੈਪ) ਵੱਲੋਂ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਨੂੰ ਘੱਟ ਬਜਟ ਸਕੂਲ ਵਿਚ ਏ ਗਰੇਡ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਕੂਲ ਪਛੜੇ ਇਲਾਕੇ ਲਹਿਰਾਗਾਗਾ ਵਿਚ ਘੱਟ ਖਰਚਾ ਲੈ ਕੇ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾ ਰਿਹਾ ਹੈ। ਇਹ ਐਵਾਰਡ ਸਕੂਲ ਦੇ ਪ੍ਰਿੰਸੀਪਲ ਚਰਨਦੀਪ ਕੌਰ ਨੇ ਪ੍ਰਾਪਤ ਕੀਤਾ।