ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਮਾਰਚ
ਇੱਥੇ ਅੱਜ ਮਾਰਕੀਟ ਕਮੇਟੀ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਦੌਰਾਨ ਯੂਪੀ ਵਿੱਚ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ, ਮਾਲਵਿੰਦਰ ਸਿੰਘ ਭਵਾਨੀਗੜ੍ਹ, ਅਜੈਬ ਸਿੰਘ,ਜਸਪਾਲ ਸਿੰਘ ਘਰਾਚੋਂ, ਕੁਲਵਿੰਦਰ ਸਿੰਘ ਮਾਝਾ, ਗਿਆਨ ਸਿੰਘ ਨਦਾਮਪੁਰ, ਰਘਵੀਰ ਸਿੰਘ, ਜਗਸੀਰ ਸਿੰਘ, ਕੁਲਜੀਤ ਸਿੰਘ ਅਤੇ ਅਜਮੇਰ ਸਿੰਘ ਆਲੋਅਰਖ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਯੂਪੀ ਸਰਕਾਰ ਦੀ ਸਹਿਮਤੀ ਨਾਲ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਸ਼ਹੀਦ ਪਰਿਵਾਰਾਂ ਨੂੰ ਸਰਕਾਰੀ ਦਫਤਰਾਂ ਵਿੱਚ ਖੱਜਲ ਖੁਆਰ ਕਰਨਾ ਬੰਦ ਕੀਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ। ਕਿਸਾਨ ਆਗੂਆਂ ਵੱਲੋਂ ਕਣਕ ਦੀ ਫਸਲ ਦੇ ਖਰੀਦ ਤੇ ਬਾਰਦਾਨੇ ਦੇ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ।