ਕਾਹਨੂੰਵਾਨ: ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸਥਾਨਕ ਦਫ਼ਤਰ ਵਿੱਚ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਭਜਨ ਸਿੰਘ ਨੇ ਦੱਸਿਆ ਕਿ ਇਸ ਮੌਕੇ ਪੈਨਸ਼ਨਰਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਉੱਤੇ ਵਿਚਾਰ ਚਰਚਾ ਕੀਤੀ ਗਈ। ਇਸ ਉਪਰੰਤ ਵੱਖ-ਵੱਖ ਆਗੂਆਂ ਨੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਵਰਤੀ ਜਾ ਰਹੀ ਢਿੱਲੀ ਮੱਠੀ ਕਾਰਵਾਈ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੈਨਸ਼ਨਰਾਂ ਨੂੰ ਪੂਰੀ ਆਸ ਸੀ ਕਿ ‘ਆਪ’ ਸਰਕਾਰ ਵੱਲੋਂ ਕੀਤੇ ਵਾਦਿਆਂ ਅਨੁਸਾਰ ਉਨ੍ਹਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕੀਤੀਆਂ ਜਾਣਗੀਆਂ। ਅਖੀਰ ਵਿੱਚ ਪੈਨਸ਼ਨਰਾਂ ਨੇ ਐਲਾਨ ਕੀਤਾ ਕਿ ਉਹ ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਪੱਧਰੀ ਪੈਨਸ਼ਨ ਦਿਵਸ ਗੁਰਦਾਸਪੁਰ ਵਿੱਚ ਮਨਾਉਣਗੇ। ਇਸ ਮੌਕੇ ਸਲਵੰਤ ਸਿੰਘ, ਜੋਗਿੰਦਰ ਸਿੰਘ, ਦਰਬਾਰੀ ਲਾਲ, ਈਸ਼ਰ ਸਿੰਘ, ਸੁਰੇਸ਼ ਸ਼ਰਮਾ, ਭਜਨ ਸਿੰਘ, ਪ੍ਰੇਮ ਚੰਦ, ਹਰਬੰਸ ਲਾਲ ਰਮੇਸ਼ ਚੰਦਰ ਆਦਿ ਪੈਨਸ਼ਨਰ ਹਾਜ਼ਰ ਹੋਏ। -ਪੱਤਰ ਪ੍ਰੇਰਕ