ਹਰਦੀਪ ਸਿੰਘ ਸੋਢੀ
ਧੂਰੀ, 15 ਮਾਰਚ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਅੰਦਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦਾ ਕੱਖ ਨਹੀਂ ਰਿਹਾ। ਪੰਜਾਬ ਦੇ ਲੋਕਾਂ ਨੇ ਬਾਦਲਾਂ ਨੂੰ ਵਿਧਾਨ ਸਭਾ ਦੀਆਂ ਚੋਣਾਂ ਹਰਾ ਕੇ ਸਹੀ ਫੈਸਲਾ ਕੀਤਾ। ਸ੍ਰੀ ਮਾਨ ਨੇ ਕਿਹਾ ਅਮਰਗੜ੍ਹ ਵਿਧਾਨ ਹਲਕੇ ਉੱਪਰ ਉਨ੍ਹਾਂ ਦੀ ਜਿੱਤ ਪੱਕੀ ਸੀ ਪਰ ਈਵੀਐੱਮ ਵਿੱਚ ਗੜਬੜੀਆਂ ਕਾਰਨ ਉਨ੍ਹਾਂ ਨੂੰ ਹਰਾ ਦਿੱਤਾ। ਭਵਿੱਖ ਵਿੱਚ ਉਨ੍ਹਾਂ ਦੀ ਪਾਰਟੀ ਹੋਰ ਮਜ਼ਬੂਤ ਹੋਕੇ ਸੰਗਰੂਰ ਲੋਕ ਸਭਾ ਦੀ ਚੋਣ ਲੜੇਗੀ। ਪੰਜਾਬ ਦੇ ਬਣਨ ਵਾਲੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ।