ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਅਕਤੂਬਰ
ਪਟਾਕਿਆ ਦੀ ਵਿਕਰੀ ਲਈ ਅਸਥਾਈ ਲਾਇਸੈਂਸ ਸਬੰਧੀ ਡਰਾਅ ਜੋ 11 ਅਕਤੂਬਰ ਨੂੰ ਦਫ਼ਤਰ ਡਿਪਟੀ ਕਮਿਸ਼ਨਰ ਵਿੱਚ ਰੱਖਿਆ ਗਿਆ ਸੀ, ਨੂੰ 11 ਅਕਤੂਬਰ ਦੀ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਸਥਾਨਕ ਛੁੱਟੀ ਘੋਸ਼ਿਤ ਹੋ ਜਾਣ ਕਰਕੇ ਅੱਗੇ ਪਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਪਟਾਕਿਆ ਦੀ ਵਿਕਰੀ ਲਈ ਅਸਥਾਈ ਲਾਇਸੈਂਸ ਡਰਾਅ 12 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਡਰਾਅ ਕੱਢਿਆ ਜਾਵੇਗਾ।