ਨਵੀਂ ਦਿੱਲੀ: ਭਾਜਪਾ ਦੇ ਚੋਟੀ ਦੇ ਆਗੂਆਂ ਨੇ ਅੱਜ ਪਾਰਟੀ ਪ੍ਰਧਾਨ ਜੇਪੀ ਨੱਢਾ ਦੀ ਅਗਵਾਈ ਵਿਚ ਅਗਾਮੀ ਯੂਪੀ ਚੋਣਾਂ ਦੀ ਰਣਨੀਤੀ ਬਣਾਉਣ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਪਾਰਟੀ ਦੇ ਜਥੇਬੰਦਕ ਜਨਰਲ ਸਕੱਤਰ ਬੀ.ਐਲ. ਸੰਤੋਸ਼, ਕੇਂਦਰੀ ਮੰਤਰੀ ਤੇ ਯੂਪੀ ਦੇ ਚੋਣ ਇੰਚਾਰਜ ਧਰਮੇਂਦਰ ਪ੍ਰਧਾਨ, ਯੂਪੀ ਸੂਬਾ ਪ੍ਰਧਾਨ ਸਵਤੰਤਰ ਦੇਵ ਸਿੰਘ ਤੇ ਹੋਰ ਹਾਜ਼ਰ ਸਨ। ਮੀਟਿੰਗ ਕਰੀਬ ਪੰਜ ਘੰਟੇ ਚੱਲੀ। ਸੂਤਰਾਂ ਮੁਤਾਬਕ ਆਗੂਆਂ ਨੇ ਉੱਤਰ ਪ੍ਰਦੇਸ਼ ਦੀ ਮੌਜੂਦਾ ਸਥਿਤੀ ਤੇ ਚੋਣ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੂਤਰਾਂ ਮੁਤਾਬਕ ਪਾਰਟੀ ਨੇ 100 ਦਿਨਾਂ ਲਈ 100 ਪ੍ਰੋਗਰਾਮਾਂ ਦਾ ਖਾਕਾ ਤਿਆਰ ਕੀਤਾ ਹੈ। ਭਾਜਪਾ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ 200 ਤੋਂ ਵੱਧ ਓਬੀਸੀ ਸੰਮੇਲਨ ਰਾਜ ਵਿਚ ਕੀਤੇ ਜਾਣਗੇ। -ਪੀਟੀਆਈ