ਬਾਰਾਮੂਲਾ, 5 ਅਕਤੂਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਵੋਟਰ ਸੂਚੀ ਤਿਆਰ ਹੋਣ ਤੋਂ ਬਾਅਦ ਚੋਣਾਂ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾਣਗੀਆਂ। ਸ੍ਰੀ ਸ਼ਾਹ ਨੇ ਕਿਹਾ ਕਿ ਖੇਤਰ ਵਿੱਚ ਜਿਸ ਤਰ੍ਹਾਂ ਦੀ ਹੱਦਬੰਦੀ ਕੀਤੀ ਗਈ ਹੈ, ਉਸ ਵਿੱਚ ਲੋਕਾਂ ਦੀ ਪਸੰਦ ਦੇ ਨੁਮਾਇੰਦੇ ਚੁਣੇ ਜਾਣਗੇ। ਜਿਵੇਂ ਹੀ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੋ ਜਾਵੇਗਾ, ਜੰਮੂ-ਕਸ਼ਮੀਰ ਵਿੱਚ ਚੋਣਾਂ ਪੂਰੀ ਪਾਰਦਰਸ਼ਤਾ ਨਾਲ ਹੋਣਗੀਆਂ। ਪਹਿਲਾਂ ਹੱਦਬੰਦੀ ਇਸ ਤਰ੍ਹਾਂ ਕੀਤੀ ਜਾਂਦੀ ਸੀ ਕਿ ਸਿਰਫ ਤਿੰਨ ਪਰਿਵਾਰਾਂ ਦੇ ਨੁਮਾਇੰਦੇ ਹੀ ਚੁਣੇ ਜਾਂਦੇ ਸਨ ਪਰ ਚੋਣ ਕਮਿਸ਼ਨ ਨੇ ਜੋ ਹੱਦਬੰਦੀ ਕੀਤੀ ਹੈ, ਉਸ ਨਾਂਲ ਲੋਕਾਂ ਦੇ ਆਪਣੇ ਨੁਮਾਇੰਦੇ ਜਿੱਤਣਗੇ। ਸ੍ਰੀ ਸ਼ਾਹ ਨੇ ਜੰਮੂ-ਕਸ਼ਮੀਰ ਦੇ ਆਪਣੇ ਤਿੰਨ ਦਿਨਾਂ ਦੌਰੇ ਦੇ ਆਖਰੀ ਦਿਨ ਬਾਰਾਮੂਲਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ।