ਮੁਹਾਲੀ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਅੱਠਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਅਗਸਤ ਮਹੀਨੇ ਵਿੱਚ ਹੋਈ ਇਸ ਸਪਲੀਮੈਂਟਰੀ ਪ੍ਰੀਖਿਆ ਵਿੱਚ ਕੁੱਲ 2234 ਪ੍ਰੀਖਿਆਰਥੀ ਅਪੀਅਰ ਹੋਏ ਸੀ, ਜਿਨ੍ਹਾਂ ’ਚੋਂ 1727 ਪ੍ਰੀਖਿਆਰਥੀ ਪਾਸ ਹੋਏ। ਪ੍ਰੀਖਿਆਰਥੀਆਂ ਦਾ ਨਤੀਜਾ 6 ਅਕਤੂਬਰ ਨੂੰ ਸਵੇਰੇ 10 ਵਜੇ ਵੈੱਬਸਾਈਟ ’ਤੇ ਉਪਲਬਧ ਕਰਵਾਇਆ ਜਾਵੇਗਾ।