ਪਟਿਆਲਾ: ਜ਼ਿਲ੍ਹਾ ਸਿਹਤ ਵਿਭਾਗ ਨੇ ਡਾਕਟਰ ਖੁਸ਼ਦੇਵਾ ਕੁਸ਼ਟ ਆਸ਼ਰਮ ਵਿੱਚ ਗਾਂਧੀ ਜੈਅੰਤੀ ਮਨਾਈ। ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ 45 ਕੁਸ਼ਟ ਰੋਗੀਆਂ ਨੂੰ ਜ਼ਖ਼ਮਾਂ ਦੀ ਦੇਖਭਾਲ ਕਰਨ ਲਈ ਲੋੜ ਅਨੁਸਾਰ ਪੱਟੀਆਂ, ਰੂੰ, ਦਵਾਈਆਂ ਅਤੇ ਖਾਣ-ਪੀਣ ਦਾ ਸਾਮਾਨ ਵੰਡਿਆ ਗਿਆ। ਨੋਡਲ ਅਫ਼ਸਰ ਡਾ. ਰਜਨੀ ਗੋਇਲ ਨੇ ਦੱਸਿਆ ਕਿ ਕੁਸ਼ਟ ਰੋਗ ਕੁਦਰਤ ਦੀ ਕਰੋਪੀ ਜਾਂ ਪੁਰਾਣੇ ਜਨਮਾਂ ਦਾ ਫਲ ਨਹੀਂ ਸਗੋਂ ਇਹ ਚਮੜੀ ਦਾ ਰੋਗ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ, ਸਿਹਤ ਕੇਦਰਾਂ ਅਤੇ ਸਰਕਾਰੀ ਡਿਸਪੈਸਰੀਆਂ ਵਿੱਚ ਮਲਟੀ ਡਰੱਗ ਥਰੈਪੀ ਰਾਹੀਂ ਮੁਫ਼ਤ ਕੀਤਾ ਜਾਂਦਾ ਹੈ। -ਖੇਤਰੀ ਪ੍ਰਤੀਨਿਧ