ਪੱਤਰ ਪ੍ਰੇਰਕ
ਜੈਤੋ, 3 ਅਕਤੂਬਰ
ਪੀਐਸਪੀਸੀਐਲ ਤੇ ਪੀਐਸਟੀਸੀਐਲ ਕੰਟਰੈਕਚੂਅਲ ਵਰਕਰ ਯੂਨੀਅਨ ਪੰਜਾਬ ਵੱਲੋਂ ਅੱਜ ਇੱਥੇ ਰੋਸ ਰੈਲੀ ਕਰ ਕੇ ਆਊਟਸੋਰਸਡ ਤੇ ਠੇਕਾ ਕਰਮਚਾਰੀਆਂ ਦੀ ਵਿਭਾਗਾਂ ’ਚੋਂ ਛਾਂਟੀ ਕਰਨ ਦੀ ਸਰਕਾਰ ਦੀ ਨੀਤੀ ਦਾ ਵਿਰੋਧ ਕੀਤਾ ਗਿਆ। ਜਥੇਬੰਦੀ ਦੇ ਆਗੂ ਗਗਨਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਵਿਭਾਗ ਵਿੱਚ ਕਰੀਬ 2000 ਖਾਲੀ ਪੋਸਟਾਂ ’ਤੇ ਸਿੱਧੀ ਭਰਤੀ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਹਾਲਾਂਕਿ ‘ਆਪ’ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਆਊਟਸੋਰਸਡ ਤੇ ਕੱਚੇ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਲਿਆ ਕੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਪੂਰਾ ਨਹੀਂ ਕੀਤਾ। ਆਗੂ ਗੁਰਜੀਤ ਸਿੰਘ ਨੇ ਐਲਾਨ ਕੀਤਾ ਕਿ ਸੱਤ ਅਕਤੂਬਰ ਨੂੰ ਮੁੱਖ ਮੰਤਰੀ ਦੇੇ ਹਲਕੇ ਧੂਰੀ ’ਚ ਹਾਈਵੇਅ ਜਾਮ ਕਰਨਗੇ।