ਮਾਨਸਾ: ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਇਥੇ ਸਿਵਲ ਹਸਪਤਾਲ ਵਿੱਚ ਮਿਸ਼ਨ ਇੰਦਰਧਨੁਸ਼ ਤਹਿਤ ਟੀਕਾਕਰਨ ਕੈਂਪ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ 2 ਸਾਲ ਤੋਂ ਘੱਟ ਉਮਰ ਦੇ ਬੱਚੇ ਅਤੇ ਗਰਭਵਤੀ ਔਰਤਾਂ, ਜੋ ਸਰਕਾਰੀ ਹਸਪਤਾਲ ’ਚ ਰੋਜ਼ਾਨਾ ਦੇ ਆਧਾਰ ’ਤੇ ਲੱਗਣ ਵਾਲੀ ਵੈਕਸੀਨੇਸ਼ਨ ਨਹੀਂ ਲਗਵਾ ਸਕੇ, ਉਨ੍ਹਾਂ ਨੂੰ ਮਿਸ਼ਨ ਇੰਦਰਧਨੁਸ਼ ਯੋਜਨਾ ਤਹਿਤ ਕਵਰ ਕੀਤਾ ਜਾਵੇਗਾ। ਸਿਵਲ ਸਰਜਨ ਡਾ. ਹਰਜਿੰਦਰ ਸਿੰਘ ਨੇ ਕਿਹਾ ਕਿ ਮਿਸ਼ਨ ਤਹਿਤ ਹਰੇਕ ਯੋਗ ਮਹਿਲਾ ਅਤੇ ਬੱਚੇ ਦਾ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾਕੇ ਟੀਕਾਕਰਨ ਕੀਤਾ ਜਾਵੇਗਾ। -ਪੱਤਰ ਪ੍ਰੇਰਕ