ਜੋਗਿੰਦਰ ਸਿੰਘ ਮਾਨ
ਮਾਨਸਾ 3 ਅਕਤੂਬਰ
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 7 ਅਕਤੂਬਰ ਤੱਕ ਦਾ ਰਿਮਾਂਡ ’ਤੇ ਮਾਨਸਾ ਪੁਲੀਸ ਦੀ ਹਿਰਾਸਤ ’ਚ ਭੇਜ ਦਿੱਤਾ ਗਿਆ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪ੍ਰਿਤਪਾਲ ਸਿੰਘ ਨੂੰ ਮੈਡੀਕਲ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ।