ਨਵੀਂ ਦਿੱਲੀ, 5 ਅਕਤੂਬਰ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਸੀਤਾਪੁਰ ਦੇ ਪੀਏਸੀ ਕੰਪਲੈਕਸ ਵਿਚ ਗੈਰ-ਕਾਨੂੰਨੀ ਢੰਗ ਨਾਲ ਰੱਖਿਆ ਗਿਆ ਹੈ ਅਤੇ ਹਿਰਾਸਤ ਦੇ 38 ਘੰਟੇ ਬੀਤਣ ਤੋਂ ਬਾਅਦ ਵੀ ਕੋਈ ਐੱਫਆਈਆਰ ਨਹੀਂ ਦਿਖਾਈ ਗਈ ਹੈ ਅਤੇ ਉਨ੍ਹਾਂ ਨੂੰ ਵਕੀਲਾਂ ਨਾਲ ਵੀ ਨਹੀਂ ਮਿਲਣ ਦਿੱਤਾ ਜਾ ਰਿਹਾ ਹੈ। ਪ੍ਰਿਯੰਕਾ ਗਾਂਧੀ ਨੇ ਇਕ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੂੰ ਹੁਣ ਤੱਕ ਕਿਸੇ ਮੈਜਿਸਟਰੇਟ ਜਾਂ ਨਿਆਂਇਕ ਅਧਿਕਾਰੀ ਅੱਗੇ ਪੇਸ਼ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਵਕੀਲ ਨਾਲ ਮਿਲਣ ਦਿੱਤਾ ਗਿਆ ਜਦਕਿ ਉਨ੍ਹਾਂ ਦੇ ਵਕੀਲ ਸਵੇਰ ਤੋਂ ਹੀ ਕੰਪਲੈਕਸ ਦੇ ਗੇਟ ਉੱਤੇ ਖੜ੍ਹੇ ਹਨ।
ਇਸੇ ਦੌਰਾਨ ਇਕ ਪਾਰਟੀ ਆਗੂ ਨੇ ਦੱਸਿਆ ਕਿ ਪ੍ਰਿਯੰਕਾ ਗਾਂਧੀ ਨੇ ਅੱਜ ਸੀਤਾਪੁਰ ਗੈਸਟ ਹਾਊਸ ਤੋਂ ਲਖੀਮਪੁਰ ਖੀਰੀ ਘਟਨਾ ਵਿਚ ਮਾਰੇ ਗਏ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰਾਂ ਨਾਲ ਫੋਨ ’ਤੇ ਗੱਲਬਾਤ ਕੀਤੀ। -ਪੀਟੀਆਈ