ਟੋਕੀਓ: ਜਾਪਾਨ ਦੀ ਸੰਸਦ ਨੇ ਅੱਜ ਫੂਮੀਓ ਕਿਸ਼ੀਦਾ ਨੂੰ ਪ੍ਰਧਾਨ ਮੰਤਰੀ ਚੁਣ ਲਿਆ ਹੈ। ਕਿਸ਼ੀਦਾ ਸਾਹਮਣੇ ਦੇਸ਼ ਵਿੱਚ ਛੇਤੀ ਹੀ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕਰੋਨਾ ਮਹਾਮਾਰੀ ਅਤੇ ਚੀਨ ਤੇ ਉਤਰ ਕੋਰੀਆ ਤੋਂ ਸੁਰੱਖਿਆ ਖ਼ਤਰਿਆਂ ਨਾਲ ਤੇਜ਼ੀ ਨਾਲ ਨਜਿੱਠਣ ਦੀਆਂ ਚੁਣੌਤੀਆਂ ਹਨ। ਕਿਸ਼ੀਦਾ ਦੀ ਪਾਰਟੀ ਅਤੇ ਇਸ ਦੇ ਗੱਠਜੋੜ ਭਾਈਵਾਲ ਦਾ ਦੋਵਾਂ ਸਦਨਾਂ ਵਿੱਚ ਬਹੁਮਤ ਹੋਣ ਕਾਰਨ ਉਸ ਨੇ ਸਭ ਤੋਂ ਵੱਡੀ ਵਿਰੋਧੀ ਧਿਰ ਕੰਸਟੀਚਿਊਸ਼ਨਲ ਡੈਮੋਕਰੈਟਿਕ ਪਾਰਟੀ ਆਫ ਜਾਪਾਨ ਦੇ ਮੁਖੀ ਯੂਕੀਓ ਐਡਾਨੋ ਖ਼ਿਲਾਫ਼ ਜਿੱਤ ਦਰਜ ਕੀਤੀ। ਕਿਸ਼ੀਦਾ ਅਤੇ ਉਸ ਦੀ ਨਵੀਂ ਵਜ਼ਾਰਤ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। -ਏਪੀ
ਕਿਸ਼ੀਦਾ ਜਾਪਾਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ
* ਕਿਸਾਨ ਆਗੂਆਂ ਨਾਲ ਹੋਏ ਸਮਝੌਤੇ ਤਹਿਤ ਪੀੜਤਾਂ ਦੇ ਵਾਰਸਾਂ ਨੂੰ ਮਿਲੇਗਾ 45-45 ਲੱਖ ਦਾ ਮੁਆਵਜ਼ਾ * ਘਰ ਦੇ ਇਕ ਜੀਅ ਨੂੰ ਮਿਲੇਗੀ ਸਰਕਾਰੀ ਨੌਕਰੀ; ਜ਼ਖ਼ਮੀਆਂ ਨੂੰ ਮਿਲਣਗੇ 10-10 ਲੱਖ * ਦੋ ਐੱਫਆਈਆਰ ’ਚ 15 ਜਣੇ ਨਾਮਜ਼ਦ, ਹਾਈ ਕੋਰਟ ਦਾ ਸੇਵਾਮੁਕਤ ਜੱਜ ਕਰੇਗਾ ਮਾਮਲੇ ਦੀ ਜਾਂਚ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd