ਪੀ. ਪੀ. ਵਰਮਾ
ਪੰਚਕੂਲਾ, 21 ਸਤੰਬਰ
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਕੇ ਹੰਭੀ ਪੰਚਕੂਲਾ ਟਰੈਫਿਕ ਪੁਲੀਸ ਨੇ ਲੋਕਾਂ ਨੂੰ ਸਮਝਾਉਣ ਦਾ ਨਵਾਂ ਤਰੀਕਾ ਅਖ਼ਤਿਆਰ ਕੀਤਾ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵਾਲਿਆਂ ਨੂੰ ਹੁਣ ਪੁਲੀਸ ਗਲਤੀ ਦਾ ਅਹਿਸਾਸ ਕਰਵਾਉਣ ਲਈ ਉਸ ਦੀ ਆਓ-ਭਗਤ ਕਰ ਰਹੀ ਹੈ। ਅਜਿਹੇ ਵਿਅਕਤੀਆਂ ਨੂੰ ਨਾਰੀਅਲ ਪਾਣੀ ਪਿਲਾਇਆ ਜਾ ਰਿਹਾ ਹੈ ਅਤੇ ਗੁਲਾਬ ਦੇ ਫੁੱਲ ਭੇਟ ਕਰਕੇ ਸ਼ਰਮਿੰਦਾ ਕੀਤਾ ਜਾ ਰਿਹਾ ਹੈ। ਇਹ ਕੰਮ ਸੈਕਟਰ-20 ਦੇ ਪੁਲੀਸ ਸਟੇਸ਼ਨ ਦੇ ਇੰਚਾਰਜ ਯੋਗਿੰਦਰ ਸਿੰਘ, ਸੂਰਜਪੁਰ ਵਿੰਗ ਦੇ ਇੰਚਾਰਜ ਵਜਿੰਦਰ ਸਿੰਘ ਵੱਲੋਂ ਆਪੋ ਆਪਣੇ ਇਲਾਕੇ ਵਿੱਚ ਨਾਕੇ ਲਗਾ ਕੇ ਕੀਤਾ ਜਾ ਰਿਹਾ ਹੈ।