ਪੱਤਰ ਪ੍ਰੇਰਕ
ਅਜਨਾਲਾ, 14 ਜਨਵਰੀ
ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਚਾਹਵਾਨ ਆਗੂ ਸੋਨੂ ਜਾਫਰ ਨੇ ਪਾਰਟੀ ਟਿਕਟ ਨਾ ਮਿਲਣ ਦੇ ਰੋਸ ਵਜੋਂ ਅੱਜ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸੋਨੂ ਜਾਫਰ ਨੇ ਕਿਹਾ ਕਿ ‘ਆਪ’ ਨੇ ਉਸ ਨੂੰ ਅਣਗੌਲਿਆ ਕਰ ਕੇ ਇੱਥੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਟਿਕਟ ਦੇ ਦਿੱਤੀ, ਜਿਸ ਕਰਕੇ ਉਹ ਹੁਣ ਆਜ਼ਾਦ ਚੋਣ ਲੜਨਗੇ। ਜ਼ਿਕਰਯੋਗ ਹੈ ਕਿ ਈਸਾਈ ਆਗੂ ਸੋਨੂ ਜਾਫਰ ਸਾਲ 2017 ਵਿੱਚ ਕਾਂਗਰਸ ਪਾਰਟੀ ਵਿੱਚ ਸਨ ਤੇ ਉਦੋਂ ਉਨ੍ਹਾਂ ਕਾਂਗਰਸ ਤੋਂ ਟਿਕਟ ਮੰਗੀ ਗਈ ਸੀ ਪਰ ਪਾਰਟੀ ਨੇ ਹਰਪ੍ਰਤਾਪ ਸਿੰਘ ਨੂੰ ਟਿਕਟ ਦੇ ਦਿੱਤੀ। ਹੁਣ ਸੋਨੂ ਜਾਫਰ ਕੁਝ ਸਮਾਂ ਪਹਿਲਾਂ ਹੀ ‘ਆਪ’ ਵਿੱਚ ਸ਼ਾਮਲ ਹੋਇਆ ਸੀ। ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੋਨੂ ਜਾਫਰ ਕਦੇ ਵੀ ਪਾਰਟੀ ਦਾ ਮੁੱਢਲਾ ਮੈਂਬਰ ਨਹੀਂ ਰਿਹਾ, ਜਿਸ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪਵੇਗਾ।