ਨਵੀਂ ਦਿੱਲੀ, 25 ਜੂਨ
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 15940 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਹੁਣ ਤੱਕ ਕਰੋਨਾ ਪੀੜਤਾਂ ਗਿਣਤੀ ਵੱਧ ਕੇ 4,33,78,234 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਕਾਰਨ ਕਾਰਨ 20 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 5,24,974 ਹੋ ਗਈ ਹੈ। ਮਰਨ ਵਾਲਿਆਂ ਵਿੱਚ ਇਕ ਮਰੀਜ਼ ਪੰਜਾਬ ਦਾ ਵੀ ਹੈ।