ਪੱਤਰ ਪ੍ਰੇਰਕ
ਦੇਵੀਗੜ੍ਹ, 24 ਜੂਨ
‘ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾ ਕੇ ਨਵੀਂ ਮਿਸਾਲ ਪੇਸ਼ ਕੀਤੀ ਹੈ ਜਿਸ ਦੀ ਪੰਜਾਬ ਵਾਸੀ ਸ਼ਲਾਘਾ ਕਰ ਰਹੇ ਹਨ ਅਤੇ ਪਿਛਲੀਆਂ ਸਰਕਾਰ ਦੀਆਂ ਰਵਾਇਤੀ ਪਾਰਟੀਆਂ ਦੀ ਨਿਖੇਧੀ ਕਰ ਰਹੇ ਹਨ, ਜਿਨ੍ਹਾਂ ਨੇ ਪੰਜਾਬ ਵਿੱਚ ਭ੍ਹਿਸ਼ਟਾਚਾਰ ਦੀ ਹਨੇਰੀ ਲਿਆ ਕੇ ਸਭ ਕੁਝ ਤਹਿਸ-ਨਹਿਸ ਕਰ ਦਿੱਤਾ ਹੈ।’ ਇਹ ਗੱਲ ਆਮ ਆਦਮੀ ਪਾਰਟੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਯੂਥ ਟੀਮ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕਹੀ। ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰ ਨੂੰ ਨੱਥ ਪਾਉਣੀ ਸ਼ੁਰੂ ਕਰ ਦਿੱਤੀ ਹੈ ਅਤੇ ਵੱਡੇ ਵੱਡੇ ਲੀਡਰ ਅਤੇ ਅਧਿਕਾਰੀਆਂ ਨੂੰ ਇਹ ਨੱਥ ਪੈਂਦੀ ਨਜ਼ਰ ਆ ਰਹੀ ਹੈ। ਇਸ ਮੌਕੇ ਪਠਾਣਮਾਜਰਾ ਦੇ ਪੀ.ਏ. ਗੁਰਪ੍ਰੀਤ ਸਿੰਘ ਗੁਰੀ, ਸਿਮਰਜੀਤ ਸਿੰਘ ਸੋਹਲ ਪ੍ਰਧਾਨ, ਕੁਲਵੰਤ ਸਿੰਘ ਬਲਬੇੜਾ, ਰਾਜਾ ਧੰਜੂ ਸਰੁਸਤੀਗੜ੍ਹ, ਲਖਵਿੰਦਰ ਭਿੰਡਰ, ਬਲਕਾਰ ਦੁੱਧਨ ਗੁਜਰਾਂ, ਜੋਗਿੰਦਰ ਸਿੰਘ ਵਿਰਕ ਪ੍ਰਧਾਨ, ਕਾਲਾ ਫਰੀਦਪੁਰ, ਬਿੰਦਰ ਪੰਜੇਟਾਂ, ਗੁਰਭੇਜ ਮਾੜੂ, ਅਪਾਰ ਗਿੱਲ ਅਤੇ ਕੁਲਦੀਪ ਕੋਹਲੇਮਾਜਰਾ ਆਦਿ ਵੀ ਹਾਜ਼ਰ ਸਨ।