ਪੱਤਰ ਪ੍ਰੇਰਕ
ਫਗਵਾੜਾ, 23 ਅਗਸਤ
ਮੁਹੱਲਾ ਸੰਤੋਖਪੁਰਾ ਵਿੱਚ ਗੰਦੇ ਪਾਣੀ ਦੀ ਨਿਕਾਸੀ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਾਬਕਾ ਮੰਤਰੀ ਤੇ ‘ਆਪ’ ਆਗੂ ਜੋਗਿੰਦਰ ਸਿੰਘ ਮਾਨ ਮੌਕੇ ’ਤੇ ਪੁੱਜੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ’ਚ ਮੁਹੱਲਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰ ਸਮੱਸਿਆ ਦੇ ਫੌਰੀ ਹੱਲ ਕਰਵਾਉਣ ਲਈ ਕਿਹਾ। ਮਾਨ ਨੇ ਮੁਹੱਲਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਦੇ ਹਰ ਕੰਮ ਨੂੰ ਤਸੱਲੀਬਖਸ਼ ਢੰਗ ਨਾਲ ਕਰਵਾਇਆ ਜਾਵੇਗਾ।