ਪੱਤਰ ਪ੍ਰੇਰਕ
ਫਗਵਾੜਾ, 23 ਅਗਸਤ
ਇੱਥੋਂ ਦੇ ਮਾਡਲ ਟਾਊਨ ਖੇਤਰ ’ਚ ਪੈਂਦੇ ਗੀਤਾ ਭਵਨ ਮੰਦਰ ਨੇੜੇ ਰੇਹੜੀ ਲਗਾਉਣ ਵਾਲੇ ਇੱਕ ਵਿਅਕਤੀ ਦੇ ਘਰੋਂ ਨਕਦੀ ਤੇ ਹੋਰ ਸਾਮਾਨ ਚੋਰੀ ਹੋ ਗਿਆ।
ਰੇਹੜੀ ਚਾਲਕ ਹਰੀ ਸ਼ੰਕਰ ਨੇ ਦੱਸਿਆ ਕਿ ਉਸ ਦੇ ਘਰ ’ਚ ਚੋਰਾਂ ਨੇ ਦੋ ਮੋਬਾਈਲ, ਇੱਕ ਵਾਲੀ ਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਸਾਰ ਥਾਣਾ ਸਿਟੀ ਦੇ ਜਾਂਚ ਅਧਿਕਾਰੀ ਪਰਮਜੀਤ ਸਿੰਘ ਮੌਕੇ ’ਤੇ ਪੁੱਜੇ ਅਤੇ ਜਾਇਜ਼ਾ ਲਿਆ। ਦੂਸਰੇ ਪਾਸੇ ਪੀੜਤ ਨੇ ਦੱਸਿਆ ਕਿ ਜਦੋਂ ਉਹ ਥਾਣੇ ਗਿਆ ਤਾਂ ਪੁਲੀਸ ਵਾਲਿਆਂ ਨੇ ਉਸ ਨੂੰ ਚੋਰੀ ਹੋਏ ਸਾਮਾਨ ਦੇ ਦਸਤਾਵੇਜ਼ ਲਿਆਉਣ ਲਈ ਕਿਹਾ। ਪੀੜਤ ਨੇ ਇਸ ਸਬੰਧੀ ਉੱਚ ਅਧਿਕਾਰੀਆਂ ਤੋਂ ਕਾਰਵਾਈ ਦੀ ਮੰਗ ਕੀਤੀ।