ਪੱਤਰ ਪ੍ਰੇਰਕ
ਫਾਜ਼ਿਲਕਾ, 13 ਜਨਵਰੀ
ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਭਿਜੀਤ ਕਪਲਿਸ਼ ਨੇ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨ ’ਤੇ ਆਉਣ ਜਾਣ ਵਾਲੀਆਂ ਸਵਾਰੀਆਂ ਦੇ ਕੋਵਿਡ ਦੇ ਸੈਂਪਲ ਲਏ ਜਾਣਗੇ ਅਤੇ ਜਿਨ੍ਹਾਂ ਨੇ ਹਾਲੇ ਤੱਕ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਦੇ ਮੌਕੇ ’ਤੇ ਹੀ ਵੈਕਸੀਨ ਲਗਾਈ ਜਾਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਈਪੀਐਸ 188 ਅਤੇ ਕੌਮੀ ਆਫਤ ਪ੍ਰਬੰਧਨ ਕਾਨੂੰਨ ਦੀਆਂ ਧਾਰਾਵਾਂ ਤਹਿਤ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੈਕਸੀਨ ਜ਼ਰੂਰ ਲਗਵਾਉਣ।