ਨਵੀਂ ਦਿੱਲੀ, 26 ਮਈ
ਸ੍ਰੀ ਵਿਨੈ ਕੁਮਾਰ ਸਕਸੈਨਾ ਨੇ ਅੱਜ ਇਥੇ ਰਾਜ ਨਿਵਾਸ ’ਚ ਸਮਾਰੋਹ ਦੌਰਾਨ ਦਿੱਲੀ ਦੇ 22ਵੇਂ ਉਪ ਰਾਜਪਾਲ ਵਜੋਂ ਸਹੁੰ ਚੁੱਕੀ। ਸ੍ਰੀ ਸਕਸੈਨਾ (64) ਨੂੰ ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਨੇ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ, ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਦਿੱਲੀ ਦੇ ਸੰਸਦ ਮੈਂਬਰ ਅਤੇ ਵਿਧਾਇਕ ਅਤੇ ਸ਼ਹਿਰੀ ਸਰਕਾਰ ਦੇ ਉੱਚ ਨੌਕਰਸ਼ਾਹ ਸ਼ਾਮਲ ਹੋਏ।