ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਸਤੰਬਰ
ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਇੱਕ ਮੀਟਿੰਗ ਭਾਵਾਧਸ ਦੇ ਕੌਮੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਦੀ ਅਗਵਾਈ ਹੇਠ ਸ਼ਾਹੀ ਮੁਹੱਲਾ ਵਿੱਚ ਹੋਈ ਜਿਸ ਵਿੱਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ 8 ਅਕਤੂਬਰ ਨੂੰ ਕੱਢੀ ਜਾਣ ਵਾਲੀ 33ਵੀਂ ਵਿਸ਼ਾਲ ਸ਼ੋਭਾ ਯਾਤਰਾ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਭਾਵਾਧਸ ਦੇ ਕੌਮੀ ਸੰਚਾਲਕ ਕਰਮਯੋਗੀ ਚੌਧਰੀ ਯਸ਼ਪਾਲ ਅਤੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਰਾਰੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਜੈ ਦਾਨਵ ਨੇ ਕਿਹਾ ਕਿ ਭਾਵਾਧਸ ਵੱਲੋਂ ਸ਼ੋਭਾ ਯਾਤਰਾ ਸਥਾਨਕ ਦਰੇਸੀ ਮੈਦਾਨ ਤੋਂ ਸ਼ੁਰੂ ਕੀਤੀ ਜਾਵੇਗੀ ਜੋ ਵੱਖ ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਘਾਟੀ ਮੁਹੱਲਾ ਵਿੱਚ ਪੁੱਜ ਕੇ ਸਮਾਪਤ ਹੋਵੇਗੀ। ਇਸ ਸ਼ੋਭਾ ਯਾਤਰਾ ਦਾ ਵੱਖ-ਵੱਖ ਥਾਵਾਂ ’ਤੇ ਸ਼ਾਨਾਦਾਰ ਸਵਾਗਤ ਕੀਤਾ ਜਾਵੇਗਾ। ਚੌਧਰੀ ਯਸ਼ਪਾਲ ਨੇ ਭਾਵਾਧਸ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ। ਲਵ ਦਰਾਰੜ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੀ ਸੁੰਦਰ ਪ੍ਰਤਿਮਾ ਅਤੇ ਹੋਰ ਸੁੰਦਰ ਝਾਕੀਆਂ ਇਸ ਸ਼ੋਭਾ ਯਾਤਰਾ ਵਿੱਚ ਖਿੱਚ ਦਾ ਕੇਂਦਰ ਹੋਣਗੇ।