ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ
ਸਾਬਕਾ ਮੁੱਖ ਮੰਤਰੀ ਸਵਰਗੀ ਹਰਚਰਨ ਸਿੰਘ ਬਰਾੜ ਦੀ ਨੂੰਹ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਸੰਨੀ ਬਰਾੜ ਦੀ ਪਤਨੀ ਤੇ ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੇ ਭਾਜਪਾ ਵਿੱਚ ਜਾਣ ਦੀਆਂ ਕਨਸੋਆਂ ਨੂੰ ਅਫਵਾਹ ਦੱਸਦਿਆਂ ਕਿਹਾ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ।
ਵੀਡੀਓ ਮੈਸੇਜ ਰਾਹੀਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਤਿੰਨ ਪੀੜੀਆਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੇ ਸਹੁਰਾ ਸਾਹਿਬ ਸਵਰਗੀ ਹਰਚਰਨ ਸਿੰਘ ਬਰਾੜ ਕਾਂਗਰਸ ਦੀ ਆਗੂ ਵਜੋਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਤੇ ਉਨ੍ਹਾਂ ਦੇ ਪਤੀ ਕੰਵਰਜੀਤ ਸਿੰਘ ਬਰਾੜ ਵਿਧਾਨ ਸਭਾ ਹਲਕਾ ਮੁਕਤਸਰ ਦੇ ਵਿਧਾਇਕ ਰਹੇ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਭਾਜਪਾ ਵਿੱਚ ਨਹੀਂ ਜਾਣਗੇ।