ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 11 ਫਰਵਰੀ
ਵਿਧਾਨ ਸਭਾ ਹਲਕਾ ਦਾਖਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਅੱਜ ਕਈ ਪਿੰਡਾਂ ਵਿੱਚ ਚੋਣ ਜਲਸੇ ਕੀਤੇ ਗਏ, ਜਿਨ੍ਹਾਂ ਵਿੱਚ ਭਾਰੀ ਭੀੜ ਜੁੜੀ। ਪਿੰਡ ਢੱਟ, ਘੁੰਗਰਾਣਾ ਅਤੇ ਰਕਬਾ ਪਿੰਡਾਂ ਵਿੱਚ ਵਿਧਾਇਕ ਇਯਾਲੀ ਦੇ ਆਪਣੇ ਕੀਤੇ ਕੰਮਾਂ ਬਦਲੇ ਅਤੇ ਭਵਿੱਖ ਵਿੱਚ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਣ ਲਈ ਹਮਾਇਤ ਮੰਗੀ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਵਿੱਚ ਸਮਾਜ ਸੇਵੀ ਸੰਸਥਾਵਾਂ, ਖੇਡ ਕਲੱਬਾਂ ਅਤੇ ਲੋੜਵੰਦ ਪਰਿਵਾਰਾਂ ਦੀ ਜ਼ਰੂਰਤ ਮੁਤਾਬਿਕ ਹਰ ਪੱਖੋਂ ਨਿੱਜੀ ਤੌਰ ’ਤੇ ਮਦਦ ਦਿੱਤੀ ਗਈ। ਪਿੰਡ ਢੱਟ ਵਿੱਚ ਡਾਕਟਰ ਅਮਰੀਕ ਸਿੰਘ, ਪਿੰਦਰ ਸਿੰਘ ਸਾਬਕਾ ਸਰਪੰਚ, ਬੂਟਾ ਸਿੰਘ ਸਾਬਕਾ ਸਰਪੰਚ, ਸਮੇਤ ਹੋਰ ਪਿੰਡ ਵਾਸੀਆਂ ਨੇ ਇਯਾਲੀ ਦੀ ਜਿੱਤ ਲਈ ਅਹਿਦ ਕੀਤਾ। ਉੱਧਰ ਪਿੰਡ ਘੁੰਗਰਾਣਾ ਵਿੱਚ ਇਯਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਦਿਆਂ 111 ਦਿਨਾਂ ਭ੍ਰਿਸ਼ਟਾਚਾਰ ਦੀਆਂ ਹੱਦਾਂ ਪਾਰ ਕਰ ਦਿੱਤੀਆਂ। ਇਸ ਮੌਕੇ ਸਰਪੰਚ ਭਗਵੰਤ ਸਿੰਘ ਸਮੁੱਚੀ ਪੰਚਾਇਤ ਅਤੇ ਹੋਰ ਆਗੂ ਮੌਜੂਦ ਸਨ।