ਪਟਿਆਲਾ: ਆਮ ਆਦਮੀ ਪਾਰਟੀ ਪਟਿਆਲਾ ਨਾਲ ਸਬੰਧਤ ਤਿੰਨ ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰ ਪਟਿਆਲਾ ਸ਼ਹਿਰੀ ਤੋਂ ਅਜੀਤ ਪਾਲ ਸਿੰਘ ਕੋਹਲੀ, ਪਟਿਆਲਾ ਦਿਹਾਤੀ ਤੋਂ ਡਾ. ਬਲਬੀਰ ਤੇ ਹਲਕਾ ਸਨੌਰ ਤੇ ਹਰਮੀਤ ਸਿੰਘ ਪਠਾਣ ਮਾਜਰਾ ਬਾਰ ਐਸੋਸੀਏਸ਼ਨ ਵਿਚ ਪੁੱਜੇ। ਵਕੀਲ ਭਾਈਚਾਰੇ ਦੇ ਇਕ ਹਿੱਸੇ ਨੇ ਵੀ ‘ਆਪ’ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਜੇਪੀਐੱਸ ਘੁੰਮਣ ਅਤੇ ਸਕੱਤਰ ਅਵਨੀਤ ਸਿੰਘ ਨੇ ਵਕੀਲ ਭਾਈਚਾਰੇ ਦੀਆਂ ਸਮੱਸਿਆਂ ਬਾਰੇ ਚਾਨਣਾ ਪਾਇਆ। ਤਿੰਨੋਂ ਉਮੀਦਵਾਰਾਂ ਨੇ ਕਿਹਾ ਕਿ ਜਦੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆ ਜਾਵੇਗੀ ਤਾਂ ਸਮੁੱਚੇ ਵਕੀਲ ਭਾਈਚਾਰੇ ਨੂੰ ਕੋਈ ਦਿੱਕਤ ਨਹੀਂ ਆਵੇਗੀ। ਇਸ ਦੌਰਾਨ ਐਡਵੋਕੇਟ ਸੁਖਜਿੰਦਰ ਸਿੰਘ ਅਨੰਦ, ਐਡਵੋਕੇਟ ਜੇਪੀ ਸਿੰਘ, ਐਡਵੋਕੇਟ ਰਵਿੰਦਰ ਸਿੰਘ, ਐਡਵੋਕੇਟ ਜਗਜੀਤ ਸਿੰਘ ਕਵਾਤੜਾ, ਐਡਵੋਕੇਟ ਭੁਪਿੰਦਰ ਸਿੰਘ ਵਿਰਕ ਆਦਿ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ