ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਜੂਨ
ਪੀ.ਏ.ਯੂ. ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਖੇਤੀ ਕਾਰੋਬਾਰ ਪ੍ਰਬੰਧਨ ਵਿਸ਼ੇ ਦੇ ਵਿਦਿਆਰਥੀਆਂ ਨੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿੱਚ ਭੋਜਨ ਉਦਯੋਗ ਬਿਜ਼ਨਸ ਇਨਕਿਊਬੇਸ਼ਨ ਸੈਂਟਰ ਦਾ ਦੌਰਾ ਕੀਤਾ ਤੇ ਮੈਨੇਜਮੈਂਟ ਫੂਡ ਪ੍ਰੋਸੈਸਿੰਗ ਇੰਡਸਟਰੀ ਨਾਲ ਸਬੰਧਤ ਜਾਣਕਾਰੀ ਹਾਸਲ ਕੀਤੀ। ਭੋਜਨ ਵਿਗਿਆਨ ਤੇ ਤਕਨਾਲੋਜੀ ਵਿਭਾਗ ਦੀ ਮੁਖੀ ਡਾ. ਪੂਨਮ ਸਚਦੇਵ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਸਬਜ਼ੀ ਵਿਗਿਆਨ ਵਿਭਾਗ ਦੇ ਮੁਖੀ ਡਾ. ਤਰਸੇਮ ਸਿੰਘ ਢਿੱਲੋਂ ਨੇ ਕਾਲੀ ਗਾਜਰ ਕਿਸਮ ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਜੂਸ ਦੇ ਹਵਾਲੇ ਨਾਲ ਭੋਜਨ ਵੈਲਿਯੂ ਚੇਨ ਸਬੰਧੀ ਗੱਲ ਕੀਤੀ।