ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿਦਰ ਮੋਦੀ ਨੇ ਆਪਣੇ ਕੈਨੇਡੀਅਨ ਹਮਰੁਤਬਾ ਜਸਟਿਨ ਟਰੂਡੋ ਨੂੰ ਚੋਣਾਂ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਭਾਰਤ-ਕੈਨੇਡਾ ਸਬੰਧਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਸ੍ਰੀ ਟਰੂਡੋ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਣਗੇ। ਟਰੂਡੋ ਦੀ ਲਬਿਰਲ ਪਾਰਟੀ ਸੰਸਦੀ ਚੋਣਾਂ ’ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਪਰ ਉਹ ਬਹੁਮਤ ਦੇ ਅੰਕੜੇ ਤੱਕ ਨਹੀਂ ਪਹੁੰਚ ਸਕੀ। ਸ੍ਰੀ ਮੋਦੀ ਨੇ ਕਿਹਾ ਕਿ ਆਲਮੀ ਅਤੇ ਹੋਰ ਮੁੱਦਿਆਂ ’ਤੇ ਉਨ੍ਹਾਂ ਵੱਲੋਂ ਸਹਿਯੋਗ ਜਾਰੀ ਰਹੇਗਾ। -ਪੀਟੀਆਈ