ਬਟਾਲਾ: ਨੇੜਲੇ ਪਿੰਡ ਤਲਵੰਡੀ ਝੁੰਗਲਾਂ ’ਚ ਮਸੀਹ ਭਾਈਚਾਰੇ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੂੰ ਲੱਡੂਆਂ ਨਾਲ ਤੋਲਿਆ। ਇਸ ਮੌਕੇ ਛੋਟੇਪੁਰ ਨੇ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਮਸੀਹ ਭਾਈਚਾਰੇ ਦਾ ਆਪਸ ਵਿੱਚ ਗੂੜਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਭਾਈਚਾਰੇ ਨੂੰ ਬਣਦਾ ਮਾਣ ਸਤਿਕਾਰ ਦਿੱਤਾ। ਉਨ੍ਹਾਂ ਭਾਈਚਾਰੇ ਦਾ ਜੀਵਨ ਪੱਧਰ ਉੱਪਰ ਚੁੱਕਣ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਸਾਬਕਾ ਚੇਅਰਮੈਨ ਭਜਨ ਸਿੰਘ ਤੂਰ, ਵਾਲਮੀਕਿ ਸਭਾ ਪ੍ਰਧਾਨ ਹਰਪਾਲ ਸਿੰਘ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਸਤਿੰਦਰਪਾਲ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ,ਪੰਚ ਬਲਦੇਵ ਸਿੰਘ, ਸਾਬਕਾ ਸਰਪੰਚ ਬਲਕਾਰ ਸਿੰਘ, ਸਮਸ਼ੇਰ ਸਿੰਘ ਚੀਮਾ ਤੋਂ ਇਲਾਵਾ ਮਸੀਹ ਭਾਈਚਾਰਾ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ