ਪਟਿਆਲਾ: ਹਲਕਾ ਘਨੌਰ ਦੇ ਆਈਟੀ ਪਾਰਕ ਲਈ ਪੰਜ ਪਿੰਡਾਂ ਦੀ ਜ਼ਮੀਨ ਤੇ ਨਾਜਾਇਜ਼ ਸ਼ਰਾਬ ਦੀ ਫੜੀ ਗਈ ਫ਼ੈਕਟਰੀ ਦੀ ਚੱਲ ਰਹੀ ਇਨਕੁਆਰੀ ’ਚ ਪੰਜਾਬ ਸਰਕਾਰ ਨਿੱਜੀ ਦਿਲਚਸਪੀ ਲੈ ਕੇ ਤੇਜ਼ੀ ਲਿਆਵੇ ਤਾਂ ਜੋ ਕਸੂਰਵਾਰਾਂ ਨੂੰ ਜੇਲ੍ਹਾਂ ਦੀਆਂ ਸਲਾਖ਼ਾਂ ਪਿੱਛੇ ਡੱਕਿਆ ਜਾਵੇ। ਇਹ ਮੰਗ ਪੰਜਾਬ ਖਾਦੀ ਗ੍ਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹਰਵਿੰਦਰ ਸਿੰਘ ਹਰਪਾਲਪੁਰ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਇਕ ਚਿੱਠੀ ਲਿਖ ਕੇ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਸਾਂ ਦੀ ਜਾਂਚ ਬਹੁਤ ਹੀ ਢਿੱਲੀ ਰਫ਼ਤਾਰ ਨਾਲ ਚੱਲ ਰਹੀ ਹੈ ਇਸ ਵਿੱਚ ਤੇਜ਼ੀ ਲਿਆਉਣ ਦੀ ਸਖ਼ਤ ਲੋੜ ਹੈ। -ਪੱਤਰ ਪ੍ਰੇਰਕ