ਜ਼ੀਰਾ: ਪਿੰਡ ਮੱਲੇਵਾਲਾ ਵਿੱਚ ਛੱਪੜ ’ਚੋਂ ਦੇਰ ਰਾਤ ਕੁਝ ਲੋਕਾਂ ਵੱਲੋਂ ਕੀਤੀ ਜਾ ਰਹੀ ਰੇਤ ਦੀ ਗੈਰ-ਕਾਨੂੰਨੀ ਖਣਨ ਵੇਖਣ ਗਏ ਮੁਅੱਤਲ ਸਰਪੰਚ ਦੇ ਪਤੀ ਅਤੇ ਇੱਕ ਹੋਰ ਵਿਅਕਤੀ ਨੂੰ ਕਥਿਤ ਰੇਤ ਚੋਰੀ ਕੱਢ ਕੱਢਣ ਵਾਲੇ ਮੁਲਜ਼ਮਾਂ ਨੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਇਲਾਜ ਵਾਸਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ’ਚ ਦਾਖ਼ਲ ਕਰਵਾ ਦਿੱਤਾ ਗਿਆ। ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਅਨੁਸਾਰ ਮੁਦੱਈ ਕੁਲਵਿੰਦਰ ਸਿੰਘ ਅਤੇ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਦੇ ਦੱਸਣ ’ਤੇ ਹੋ ਰਹੀ ਰੇਤ ਨਿਕਾਸੀ ਵੇਖਣ ਗਏ ਸਨ। ਜਦਕਿ ਦੂਜੀ ਧਿਰ ਦੇ ਬੰਦਿਆਂ ਨੇ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਥਾਣਾ ਮਖੂ ਦੇ ਸਬ ਇੰਸਪੈਕਟਰ ਸੁਰਜੀਤ ਸਿੰਘ ਵੱਲੋਂ ਵਾਰਦਾਤ ਬਾਬਤ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਸੀ। -ਪੱਤਰ ਪ੍ਰੇਰਕ